ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ `ਚ ਗ਼ੈਰ-ਕਾਨੂੰਨੀ ਪਰਵਾਸੀਆਂ ਨਾਲ ਹੋ ਰਿਹੈ ਮਾੜਾ ਸਲੂਕ: ਸ਼੍ਰੋਮਣੀ ਕਮੇਟੀ

ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਪਰਵਾਸੀਆਂ, ਖ਼ਾਸ ਕਰਕੇ ਸਿੱਖਾਂ ਨਾਲ ਹੋ ਰਹੇ ਮਾੜੇ ਵਿਵਹਾਰ ਦੇ ਮਾਮਲੇ ਵਿੱਚ ਦਖ਼ਲ ਦੇਵੇ।

ਇੱਥੇ ਵਰਨਣਯੋਗ ਹੈ ਕਿ ਬੀਤੇ ਦਿਨੀਂ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ 52 ਪੰਜਾਬੀ ਤੇ ਹਿੰਦੀ ਭਾਸ਼ੀ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਓਰੇਗੌਨ ਦੀ ਸ਼ੈਰਿਡਾਨ ਜੇਲ੍ਹ ਵਿੱਚ ਰੱਖਿਆ ਗਿਆ ਹੈ। ਬੀਤੇ ਦਿਨੀਂ ਡੈਮੋਕ੍ਰੈਟਿਕ ਪਾਰਟੀ ਦੇ ਸੰਸਦ ਮੈਂਬਰਾਂ ਦਾ ਇੱਕ ਸਮੂਹ ਉਸ ਜੇਲ੍ਹ ਵਿੱਚ ਜਾ ਕੇ ਆਇਆ ਹੈ। ਉਸ ਸਮੂਹ ਦੇ ਕੂਠ ਮੈਂਬਰਾਂ ਨੇ ਹੀ ਦਾਅਵਾ ਕੀਤਾ ਹੈ ਕਿ ਉੱਥੇ ਹਿਰਾਸਤੀ ਕੈਦੀਆਂ ਨਾਲ ਕਥਿਤ ਤੌਰ `ਤੇ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ।

ਗ਼ੈਰ-ਕਾਨੂੰਨੀ ਪਰਵਾਸੀਆਂ ਦੀ ਅਜਿਹੀ ਹਾਲਤ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਭਾਰਤੀਆਂ ਨੂੰ ਬਚਾਉਣ ਲਈ ਕਦਮ ਚੁੱਕਣ। ਉਨ੍ਹਾਂ ਕਿਹਾ,‘‘ਭਾਵੇਂ ਉਹ ਗ਼ੈਰ-ਕਾਨੂੰਨੀ ਪਰਵਾਸੀ ਹਨ ਪਰ ਕੋਈ ਵੀ ਕਾਨੂੰਨੀ ਪ੍ਰਣਾਲੀ ਹਿਰਾਸਤੀ ਕੈਦੀਆਂ `ਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੀ ਇਜਾਜ਼ਤ ਨਹੀਂ ਦਿੰਦੀ।``

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਛੇਤੀ ਹੀ ਇਸ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਅਮਰੀਕੀ ਵਿਦੇਸ਼ ਮੰਤਰੀ ਕੋਲ ਇਹ ਮੁੱਦਾ ਉਠਾਉਣ ਦੀ ਅਪੀਲ ਕਰੇਗੀ। ਉਨ੍ਹਾਂ ਅਮਰੀਕੀ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਤੱਕ ਪੁੱਜ ਕੇ ਉਨ੍ਹਾਂ ਦੀ ਮਦਦ ਕਰਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਗੇ ਕਿਹਾ ਕਿ ਬੇਸ਼ੱਕ ਬਹੁਤ ਸਾਰੇ ਭਾਰਤੀ ਭਾਰਤ ਤੋਂ ਪੱਛਮੀ ਦੇਸ਼ਾਂ ਨੂੰ ਜਾਂਦੇ ਹਨ ਪਰ ਉਨ੍ਹਾਂ ਨੂੰ ਅਜਿਹਾ ਸਿਰਫ਼ ਆਪਣੀ ਰੋਜ਼ੀ-ਰੋਟੀ ਕਾਰਨ ਕਰਨਾ ਪੈਂਦਾ ਹੈ। ਫਿਰ ਵੀ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਅਣਮਨੁੱਖੀ ਵਿਵਹਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਕਦੇ ਗ਼ੈਰ-ਕਾਨੂੰਨੀ ਢੰਗ ਨਾਲ ਕਿਸੇ ਹੋਰ ਦੇਸ਼ ਵਿੱਚ ਦਾਖ਼ਲ ਹੋਣ ਦਾ ਜਤਨ ਨਹੀਂ ਕਰਨਾ ਚਾਹੀਦਾ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:inhuman behaviour with illegal immigrants