ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

8 ਅਗਸਤ ਨੂੰ ਡੀ-ਵਰਮਿੰਗ ਡੇਅ ਮੌਕੇ ਵੰਡੀਆਂ ਜਾਣਗੀਆਂ ਕੀੜਿਆਂ ਦੀਆਂ ਗੋਲੀਆਂ

ਸਿਵਲ ਸਰਜਨ ਦਫ਼ਤਰ ਵਿਖੇ ਡੀ-ਵਰਮਿੰਗ ਡੇਅ ਮਨਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਸਕੂਲਾਂ, ਆਂਗਨਵਾੜੀ ਸੈਂਟਰਾਂ ਅਤੇ ਘਰਾਂ ਰਹਿੰਦੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀ ਦਵਾਈ ਐਲਬੈਂਡਾਜ਼ੋਲ ਖੁਆਈ ਜਾਵੇਗੀ।

 

ਉਨ੍ਹਾਂ ਦੱਸਿਆ ਕਿ 8 ਅਗਸਤ ਨੂੰ 1 ਤੋਂ 2 ਸਾਲ ਤੱਕ ਦੇ ਬੱਚੇ ਨੂੰ ਅੱਧੀ ਅਤੇ 2 ਤੋਂ 19 ਸਾਲ ਤੱਕ ਦੇ ਬੱਚੇ ਨੂੰ ਪੂਰੀ ਗੋਲੀ ਦਿੱਤੀ ਜਾਣੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਉਚੇਚੇ ਤੌਰਤੇ ਕਿਹਾ ਕਿ ਇਹ ਗੋਲੀ ਬੱਚੇ ਨੂੰ ਖਾਲੀ ਪੇਟ ਨਾ ਖੁਆਈ ਜਾਵੇ।

 

ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ‘‘ਐਮਰਜੈਂਸੀ ਰਿਸਪਾਂਸ ਸਿਸਟਮ’’ ਅਧੀਨ ਟੀਮਾਂ ਤਿਆਰ ਕੀਤੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਅਨਿਲ ਧਾਮੂ ਅਤੇ ਸ੍ਰੀ ਬਲਜੀਤ ਸਿੰਘ ਕੋਆਰਡੀਨੇਟਰ ਮੌਜੂਦ ਸਨ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Insect pellets to be distributed on de-warming day on August 8