ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ਤੇ ਮੋਗਾ ਦੀਆਂ ਮੰਡੀਆਂ ’ਚ ਖਰੀਦ ਕਾਰਜਾਂ ਨੂੰ ਜਾਂਚਿਆ

ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਪ੍ਰਬੰਧਾਂ 'ਤੇ ਤਸੱਲੀ ਜ਼ਾਹਰ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਸੂਬਾ ਭਰ ਵਿੱਚ 24 ਲੱਖ ਮੀਟਰਕ ਕਣਕ ਖਰੀਦੀ ਜਾ ਚੁੱਕੀ ਹੈ
 

ਸ੍ਰੀ ਭਗਤ ਨੇ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਇਲਾਵਾ ਦੋਰਾਹਾ, ਸਾਹਨੇਵਾਲ, ਮੁੱਲਾਂਪੁਰ ਦਾਖਾ ਤੇ ਗਿੱਲ ਰੋਡ ਸਮੇਤ ਅਜੀਤਵਾਲ ਅਤੇ ਮੋਗਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ
 

ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਨਾਲ ਗੱਲਬਾਤ ਕਰਕੇ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ 'ਤੇ ਤਸੱਲੀ ਜ਼ਾਹਰ ਕੀਤੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ
 

ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ


ਕਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਮਾਸਕ ਅਤੇ 27000 ਲਿਟਰ ਸੈਨੀਟਾਈਜ਼ਰ ਮੁਹੱਈਆ ਕਰਵਾਏ ਗਏ ਹਨ ਤਾਂ ਕਿ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ


ਸ੍ਰੀ ਭਗਤ ਜਿਨ੍ਹਾਂ ਨੂੰ ਲੁਧਿਆਣਾ, ਮੋਗਾ ਅਤੇ ਸੰਗਰੂਰ ਜ਼ਿਲਿਆਂ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਦਾ ਜ਼ਿੰਮਾ ਸੌਂਪਿਆ ਗਿਆ ਹੈ, ਨੇ ਆਖਿਆ ਕਿ ਇਨ੍ਹਾਂ ਮੰਡੀਆਂ ਵਿੱਚ ਉਚ ਮਿਆਰੀ ਕਣਕ ਦੀ ਆਮਦ ਹੋਈ ਹੈ


ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ-19 ਕਾਰਨ ਕਣਕ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜਤੀਆਂ ਰਾਹੀਂ ਹੁਣ ਤੱਕ 4.5 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ


ਸਿਹਤ ਪ੍ਰੋਟੋਕੋਲ ਖਾਸ ਤੌਰ 'ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ


ਸਕੱਤਰ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ


ਇਸ ਮੌਕੇ ਡੀ.ਐਫ.ਐਸ.ਸੀ. ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫਸਰ ਜਸਵਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Inspected procurement works in Ludhiana and Moga mandis