ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਇੰਸਪੈਕਟਰ ਦਲਜੀਤ ਸਿੰਘ ਨੂੰ ਮਟੌਰ ਦਾ SHO ਲਾਉਣ ਦਾ ਮਾਮਲਾ ਭਖਿਆ

​​​​​​​ਇੰਸਪੈਕਟਰ ਦਲਜੀਤ ਸਿੰਘ ਨੂੰ ਮਟੌਰ ਦਾ SHO ਲਾਉਣ ਦਾ ਮਾਮਲਾ ਭਖਿਆ

ਮੋਹਾਲੀ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਕੱਲ੍ਹ ਵੱਡੇ ਪੱਧਰ ਉੱਤੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ ਪਰ ਉਨ੍ਹਾਂ ਵਿੱਚੋਂ ਇੱਕ ਇੰਸਪੈਕਟਰ ਦਲਜੀਤ ਸਿੰਘ ਨੂੰ ਮਟੌਰ ਪੁਲਿਸ ਥਾਣੇ ਦਾ ਐੱਸਐੱਚਓ ਲਾਉਣ ਦਾ ਮਾਮਲਾ ਅੱਜ ਭਖ ਗਿਆ ਹੈ।
 

 

ਦਰਅਸਲ, ਇੰਸਪੈਕਟਰ ਦਲਜੀਤ ਸਿੰਘ ਨੂੰ ਬੀਤੇ ਅਪ੍ਰੈਲ ਮਹੀਨੇ ਉਸ ਵੇਲੇ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਨ੍ਹਾਂ ਬਾਰੇ ਇਹ ਸ਼ਿਕਾਇਤ ਮਿਲੀ ਸੀ ਕਿ ਬਲਾਤਕਾਰ ਦੀ ਪੀੜਤ ਇੱਕ ਕੁੜੀ ਦੀ ਸ਼ਿਕਾਇਤ ਲਿਖਣ ਤੋਂ ਵੀ ਉਨ੍ਹਾਂ ਇਨਕਾਰ ਕਰ ਦਿੱਤਾ ਸੀ। ਤਦ ਉਨ੍ਹਾਂ ਵਿਰੁੱਧ ਕੇਸ ਵੀ ਦਰਜ ਹੋਇਆ ਸੀ।

 

 

‘ਹਿੰਦੁਸਤਾਨ ਟਾਈਮਜ਼’ ਨੇ ਇੱਕ ਦਾਗ਼ੀ ਪੁਲਿਸ ਅਧਿਕਾਰੀ ਨੂੰ ਐੱਸਐੱਚਓ ਨਿਯੁਕਤ ਕਰਨ ਦਾ ਮਾਮਲਾ ਅੱਜ ਦੇ ਅਖ਼ਬਾਰ ਵਿੱਚ ਪੂਰੇ ਜ਼ੋਰ–ਸ਼ੋਰ ਨਾਲ ਚੁੱਕਿਆ ਸੀ। ਉਹ ਮਾਮਲਾ ਹੁਣ ਭਖ ਗਿਆ ਹੈ।

 

 

ਇੰਸਪੈਕਟਰ ਦਲਜੀਤ ਸਿੰਘ ਵਿਰੁੱਧ ਥਾਣਾ ਸੋਹਾਣਾ ’ਚ ਉਹ ਮਾਮਲਾ ਦਰਜ ਹੈ। ਉਨ੍ਹਾਂ ਵਿਰੁੱਧਾ 166ਏ ਅਧੀਨ ਇਹ ਮਾਮਲਾ ਦਰਜ ਕੀਤਾ ਗਿਆ ਸੀ। ਇਸ ਧਾਰਾ ਅਧੀਨ ਕੇਸ ਉਦੋਂ ਦਰਜ ਹੁੰਦਾ ਹੈ, ਜਦੋਂ ਕੋਈ ਸਰਕਾਰੀ ਅਧਿਕਾਰੀ ਬਲਾਤਕਾਰ ਜਾਂ ਜਿਨਸੀ ਸ਼ੋਸ਼ਣ ਦੇ ਕਿਸੇ ਮਾਮਲੇ ਉੱਤੇ ਕੋਈ ਕਾਰਵਾਈ ਨਾ ਕਰੇ।

 

 

ਹੁਣ ਦਲਜੀਤ ਸਿੰਘ ਬਾਰੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੋਈ ਕਥਿਤ ਸਿਆਸੀ ਸਰਪ੍ਰਸਤੀ ਵੀ ਹਾਸਲ ਹੈ। ਹਾਲੇ ਸਿਰਫ਼ ਇੱਕ ਹਫ਼ਤਾ ਪਹਿਲਾਂ ਹੀ ਜੁਡੀਸ਼ੀਅਲ ਮੈਜਿਸਟ੍ਰੇਟ ਹਰਜਿੰਦਰ ਕੌਰ ਨੇ ਇਸ ਇੰਸਪੈਕਟਰ ਦੀ ਉਹ ਬੇਨਤੀ ਮੁੱਢੋਂ ਰੱਦ ਕੀਤੀ ਸੀ; ਜਦੋਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਖਿ਼ਲਾਫ਼ ਲਾਏ ਗਏ ਦੋਸ਼ ਝੂਠੇ ਹਨ ਤੇ ਉਨ੍ਹਾਂ ਡਿਊਟੀ ਤੋਂ ਕਿਸੇ ਤਰ੍ਹਾਂ ਦੀ ਕੋਈ ਕੋਤਾਹੀ ਨਹੀਂ ਵਰਤੀ।

 

 

ਜੇ ਇੰਸਪੈਕਟਰ ਦਲਜੀਤ ਸਿੰਘ ਨੂੰ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾ ਦਿੱਤਾ ਗਿਆ, ਤਾਂ ਉਨ੍ਹਾਂ ਨੂੰ ਛੇ ਮਹੀਨਿਆਂ ਤੋਂ ਲੈ ਕੇ ਦੋ ਸਾਲ ਤੱਕ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।

 

 

ਉੱਧਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਉਹ ਉਸ ਪੁਲਿਸ ਰਿਪੋਰਟ ਦੀ ਜਾਂਚ ਕਰਨਗੇ, ਜਿਸ ਦੇ ਆਧਾਰ ਉੱਤੇ ਇੰਸਪੈਕਟਰ ਦਲਜੀਤ ਸਿੰਘ ਨੂੰ ਹੁਣ ਐੱਸਐੱਚਓ ਨਿਯੁਕਤ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Inspector Daljeet Singh s appointment as MATAUR SHO lands into controversy