ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੰਸਪੈਕਟਰ ਕਿੱਕਰ ਸਿੰਘ ਐਸ.ਐਚ.ਓ. ਦਾਖਾ ਨਿਯੁਕਤ

ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ ਕਰੁਣਾ ਰਾਜੂ ਨੇ ਅੱਜ ਇੰਸਪੈਕਟਰ ਕਿੱਕਰ ਸਿੰਘ ਨੰਬਰ 35/ਐਫ.ਆਰ. ਇੰਚਾਰਜ ਸੀ.ਆਈ.ਸਟਾਫ਼ ਨੂੰ ਐਸ.ਐਚ.ਓ. ਦਾਖਾ ਨਿਯੁਕਤ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਜਾਣਕਾਰੀ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਵੱਲੋਂ ਦਿੱਤੀ ਗਈ।

 

ਦੱਸਣਯੋਗ ਹੈ ਕਿ ਕੱਲ੍ਹ ਭਾਰਤੀ ਚੋਣ ਕਮਿਸਨ ਨੇ ਅੱਜ ਐਸ.ਐਚ.ਓ.ਦਾਖਾ ਦੇ ਤਬਾਦਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਸ.ਐਚ.ਓ.ਦਾਖਾ ਦੇ ਖ਼ਿਲਾਫ਼ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਸਬੰਧੀ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਲੈ ਕੇ ਅਤੇ ਆਪਣੀ ਟਿੱਪਣੀ ਸਹਿਤ ਭਾਰਤ ਚੋਣ ਕਮਿਸ਼ਨ ਨੂੰ ਅਗਲੀ ਕਾਰਵਾਈ ਹਿੱਤ ਭੇਜ ਦਿੱਤੀ ਸੀ।

 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:inspector kikar singh appointed as new sho of dakha