ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਾਣੀ ਬਚਾਉਣ ਲਈ ਕੀਤਾ ਪ੍ਰੇਰਿਤ

 

ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਨਿਯੁਕਤ ਕੀਤੇ ਬਲਾਕ ਨੋਡਲ ਅਫ਼ਸਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸਚਿਨ ਮਿਤਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸਮੀਖਿਆ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਅਤੇ ਢੰਡੀ ਕਦੀਮ ਦਾ ਦੌਰਾ ਕੀਤਾ।

 

ਦੌਰੇ ਦੌਰਾਨ ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਸ਼ੁੱਧ ਪਾਣੀ ਬਚਾਉਣ ਦੇ ਵੱਖ-ਵੱਖ ਤਰੀਕਿਆਂ, ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਢੰਗਾਂ, ਰੇਨ ਹਾਰਵੇਸਟਿੰਗ ਪ੍ਰਣਾਲੀ, ਪਾਣੀ ਦੀ ਦੁਰਵਰਤੋਂ ਰੋਕਣ ਅਤੇ ਪਾਣੀ ਨੂੰ ਰੀਸਾਈਕਲ ਕਰਕੇ ਵੱਖ-ਵੱਖ ਕੰਮਾਂ ਲਈ ਵਰਤਣ ਯੋਗ ਬਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

 

ਇਸ ਮੌਕੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ. ਪੰਮੀ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਾਣੀ ਬਚਾਉਣ ਦੀ ਇਸ ਮੁਹਿੰਮ ਨੂੰ ਵਿਦਿਆਰਥੀਆਂ ਅਤੇ ਆਪਣੇ ਸਟਾਫ ਦੇ ਸਹਿਯੋਗ ਨਾਲ ਜਨ ਜਨ ਤੱਕ ਪਹੁੰਚਾਉਣ ਦੀ ਹਾਮੀ ਵੀ ਭਰੀ। 

 

ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪਾਣੀ ਬਚਾਉਣ ਦੇ ਹੌਕੇ ਨੂੰ ਲੈ ਕੇ ਨਾਟਕ ਵੀ ਖੇਡਿਆ ਗਿਆ। ਪਾਣੀ ਬਚਾਓ ਪੰਦਰਵਾੜੇ ਤਹਿਤ ਵੱਖ-ਵੱਖ ਮੁਕਾਬਲਿਆਂ ਜਿਸ ਵਿਚ ਆਰਟ ਕਰਾਫਟ, ਡਰਾਇੰਗ, ਪੇਂਟਿੰਗ, ਸਲੋਗਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਵਿਦਿਆਰਥੀਆਂ ਵੱਲੋਂ ਪਾਣੀ ਬਚਾਉਣ ਸਬੰਧੀ ਫੀਡਬੈਕ ਵੀ ਲਈ ਗਈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Inspired to save water for students and teachers