ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਰਬਾਰ ਸਾਹਿਬ ਵਿਖੇ 'ਆਨਲਾਈਨ ਭੇਟਾ ਸਿਸਟਮ' ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਹੁਣ ਆਨਲਾਈਨ ਵਿਧੀ ਰਾਹੀਂ ਭੇਟਾ ਰਾਸ਼ੀ ਜਮ੍ਹਾਂ ਕਰਵਾ ਕੇ ਮੌਕੇ ’ਤੇ ਹੀ ਰਸੀਦ ਪ੍ਰਾਪਤ ਕਰ ਸਕਣਗੀਆਂ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਚੱਲ ਰਹੀ ਆਨਲਾਈਨ ਸੇਵਾ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਇਹ ਸੇਵਾ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਡਬਲਿਊ ਡਬਲਿਊ ਡਬਲਿਊ ਡਾਟ ਐਸਜੀਪੀਸੀ ਡਾਟ ਨੈੱਟ ( www.sgpc.net ) ’ਤੇ ਉਪਲੱਬਧ ਹੈ।

 

https://www.sgpc.net

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਆਨਲਾਈਨ ਸੇਵਾ ਸਿਸਟਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਸ ਸੁਵਿਧਾ ਲਈ ਐਚ.ਡੀ.ਐਫ.ਸੀ. ਬੈਂਕ ਦੀਆਂ ਸੇਵਾਵਾਂ ਲਈਆਂ ਗਈਆਂ ਹਨ।

 

ਭੇਟਾ ਜਮ੍ਹਾਂ ਕਰਵਾਉਣ ਦੇ ਆਨਲਾਈਨ ਢੰਗ ਬਾਰੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਿੱਤ ਸ. ਸਤਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਸੰਗਤਾਂ ‘ਆਨਲਾਈਨ ਸੇਵਾ ਸਿਸਟਮ’ ਲਿੰਕ ’ਤੇ ਜਾ ਕੇ ਆਪਣੇ ਬੈਂਕ ਕਾਰਡ ਰਾਹੀਂ ਭੇਟਾ ਜਮ੍ਹਾਂ ਕਰਵਾ ਸਕਦੀਆਂ ਹਨ।

 

ਉਨ੍ਹਾਂ ਦੱਸਿਆ ਕਿ ਇਸ ਲਿੰਕ ’ਤੇ ਜਾਣ ਬਾਅਦ ਇਕ ਡੋਨੇਸ਼ਨ ਫਾਰਮ ਖੁੱਲ੍ਹੇਗਾ, ਜਿਸ ਵਿਚ ਕੁਝ ਜਾਣਕਾਰੀ ਭਰਨ ਤੋਂ ਬਾਅਦ ਸੌਖੇ ਢੰਗ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟਾ ਰਾਸ਼ੀ ਦਿੱਤੀ ਜਾ ਸਕੇਗੀ। ਇਸ ਲਈ ਡੈਬਿਟ, ਕ੍ਰੈਡਿਟ ਕਾਰਡ ਦੇ ਨਾਲ-ਨਾਲ ਨੈੱਟ ਬੈਂਕਿੰਗ ਦੀ ਵਰਤੋਂ ਕੀਤੀ ਜਾ ਸਕਦੀ ਹੈ।

      

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Introducing online submission system at Darbar Sahib