ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਭਾਈਵਾਲੀ ਦੀ ਹੋਣ ਲਗੀ ਜਾਂਚ

ਪੰਜਾਬ ਚ ਰਾਜਸੀ ਆਗੂਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਦੇ ਦੋਸ਼ਾਂ ਦੀਆਂ ਮੀਡੀਆ ਰਿਪੋਰਟਾਂ ਦਾ ਖੁਦ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੰਦਿਆਂ ਵਾਅਦਾ ਕੀਤਾ ਹੈ ਕਿ ਕਿਸੇ ਦੇ ਵੀ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨਾਲ ਹੀ ਆਪਣੇ ਸਾਥੀ ਉਤੇ ਪੂਰਨ ਭਰੋਸਾ ਹੋਣ ਦਾ ਵਿਸ਼ਵਾਸ ਪ੍ਰਗਟਾਇਆ ਹੈ


ਮੁੱਖ ਮੰਤਰੀ ਨੇ 5 ਦਸੰਬਰ 2019 ਨੂੰ ਜਾਰੀ ਆਪਣੇ ਹੁਕਮਾਂ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਉਨ੍ਹਾਂ ਇਲਜ਼ਾਮਾਂ ਦੀ ਪੜਚੋਲ ਕਰਨ ਲਈ ਕਿਹਾ ਹੈ ਜੋ ਉਨ੍ਹਾਂ ਕੋਲ ਪੇਸ਼ ਕੀਤੇ ਦਸਤਾਵੇਜ਼ਾਂ/ਤਸਵੀਰਾਂ ਦੇ ਆਧਾਰ ਉਤੇ ਲਗਾਏ ਗਏ ਹਨ ਜੋ ਕਿ ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਉਲਟ ਕਹਾਣੀ ਬਿਆਨ ਕਰਦੇ ਹਨ


ਤਸਵੀਰਾਂ ਵਿੱਚ ਇਕ ਬਦਨਾਮ ਅਪਰਾਧੀ ਜਿਸ ਖਿਲਾਫ ਕਈ ਕੇਸ ਦਰਜ ਹਨ ਅਤੇ ਉਸ ਦੇ ਨਾਮੀ ਗੈਂਗਸਟਰਾਂ ਨਾਲ ਵੀ ਸਬੰਧ ਹਨ, ਚੋਟੀ ਦੇ ਅਕਾਲੀ ਆਗੂਆਂ ਸਮੇਤ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਹਰਸਿਮਰਤ ਬਾਦਲ ਦੇ ਨਾਲ ਨਜ਼ਰ ਆਉਂਦਾ ਹੈ


ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ ਕਰਦਿਆਂ ਕਿਹਾ, ''ਸੂਬੇ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜੋ ਵੀ ਕਾਨੂੰਨ ਅਨੁਸਾਰ ਕਰਨੀ ਬਣਦੀ ਹੈ''


ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਕਤਲ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਪਰ ਲਗਾਏ ਜਾ ਦੋਸ਼ਾਂ ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ''ਮੈਨੂੰ ਇਸ ਗੱਲ ਉਤੇ ਰੱਤੀ ਭਰ ਵੀ ਸ਼ੱਕ ਨਹੀਂ ਕਿ ਮੇਰੇ ਕਿਸੇ ਵੀ ਸਾਥੀ ਦਾ ਅਜਿਹੀ ਕਿਸੇ ਵੀ ਘਿਨਾਉਣੀ ਗਤੀਵਿਧੀ ਵਿੱਚ ਹੱਥ ਹੋਵੇ''


ਰੰਧਾਵਾ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਝੂਠਾ ਤੇ ਬੇਬੁਨਿਆਦ ਦੱਸਦਿਆਂ ਖੁਦ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀ ਜਾਂ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਨੂੰ ਤਿਆਰ ਹਨ ਇਹ ਅਕਾਲੀ ਹੀ ਹਨ ਜਿਹੜੇ ਗੈਂਗਸਟਰਾਂ ਦੀ ਸਰਪ੍ਰਸਤੀ ਕਰਦੇ ਹਨ ਅਤੇ ਸੂਬੇ ਵਿੱਚ ਜੇਲ ਪ੍ਰਬੰਧਨ ਦਾ ਬੇੜਾ ਗਰਕ ਕਰ ਦਿੱਤਾ। 

 

ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਾਂਝ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ ਦੋਵੇਂ ਸੁਖਬੀਰ ਤੇ ਮਜੀਠੀਆ ਨੂੰ ਇਸ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ


ਰੰਧਾਵਾ ਨੇ ਮਜੀਠੀਆ ਉਤੇ ਵਰਦਿਆਂ ਉਸ ਨੂੰ ਗੈਂਗਸਟਰਾਂ ਤੇ ਡਰੱਗ ਤਸਕਰਾਂ ਦਾ ਸੁਦਾਗਰ ਆਖਿਆ ਰੰਧਾਵਾ ਨੇ ਅੱਗੇ ਕਿਹਾ ਕਿ ਜੇਲ ਵਿੱਚ ਬੰਦ ਜੱਗੂ ਭਗਵਾਨਪੁਰੀਆ ਜਿਸ ਨਾਲ ਉਸ ਦੀ ਸਾਂਝ ਦੇ ਦੋਸ਼ ਲਾਏ ਜਾ ਰਹੇ ਹਨ, ਅਸਲ ਵਿੱਚ ਅਕਾਲੀ-ਭਾਜਪਾ ਦੇ ਰਾਜ ਵਿੱਚ ਸਰਗਰਮ ਸੀ ਅਤੇ ਇਸ ਗੈਂਗਸਟਰ ਖਿਲਾਫ ਦਰਜ 44 ਕੇਸਾਂ ਵਿੱਚੋਂ 29 ਕੇਸ ਇਕੱਲੇ ਮਜੀਠੀਆ ਦੇ ਹਲਕੇ ਨਾਲ ਸਬੰਧਤ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Investigation into partnership between political leaders and gangsters in Punjab