ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਗਮੇਲ ਸਿੰਘ ਮਾਮਲੇ ’ਚ ਮੈਡੀਕਲ ਅਫਸਰ ਦੀ ਭੂਮਿਕਾ ਦੀ ਜਾਂਚ ਸ਼ੁਰੂ

ਜਗਮੇਲ ਸਿੰਘ ਨੂੰ ਕਥਿਤ ਤੌਰ ‘ਤੇ ਸਮੇਂ ਸਿਰ ਮੈਡੀਕਲ ਸਹੂਲਤ ਨਾ ਮੁਹੱਈਆ ਕਰਵਾਉਣ ਸਬੰਧੀ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿਚ ਪੇਸ਼ ਕਰਨ ਲਈ ਕਿਹਾ ਹੈ। ਜਿਸ ਦੀ ਪੀ.ਜੀ.ਆਈ. ਵਿਖੇ ਮੌਤ ਹੋ ਗਈ ਸੀ।

 

 

ਸਿਹਤ ਵਿਭਾਗ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਅਨੁਸਾਰ ਜਗਮੇਲ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਮੈਡੀਕਲ ਅਫਸਰ ਨੇ ਆਪਣੀ ਡਿਊਟੀ ਵਿੱਚ ਕੁਤਾਹੀ ਵਰਤੀ ਅਤੇ ਐਮ.ਐਲ.ਆਰ. ਦਰਜ ਨਹੀਂ ਕੀਤੀ। ਮੀਡੀਆ ਰਿਪੋਰਟਾਂ ਵਿਚ ਮੈਡੀਕਲ ਅਫਸਰ ਦੀ ਡਿਊਟੀ ‘ਤੇ ਗੰਭੀਰ ਦੋਸ਼ ਲਗਾਏ ਗਏ ਜੋ ਜਗਮੇਲ ਸਿੰਘ ਦੀ ਮੌਤ ਦਾ ਇਕ ਕਾਰਨ ਬਣਿਆ।

 

ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ  ਸਿਹਤ ਨੂੰ ਇਸ ਮਾਮਲੇ ਵਿੱਚ ਡਿਊਟੀ ‘ਤੇ ਮੌਜੂਦ ਮੈਡੀਕਲ ਅਫਸਰ ਦੀ ਭੂਮਿਕਾ ਦੀ ਜਾਂਚ ਕਰਨ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿੱਚ ਪੇਸ਼ ਕਰਨ ਲਈ ਕਿਹਾ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Investigation started of the role of medical officer in Jagmel Singh case