ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ

 

ਇਸੇ ਤਹਿਤ ਭਾਈ ਲੌਂਗੋਵਾਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਮੂਲੀਅਤ ਲਈ ਸੱਦਾ ਦਿਤਾ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਖੁਦ ਪਹੁੰਚ ਕਰ ਕੇ ਸੱਦਾ ਦੇ ਚੁੱਕੇ ਹਨ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਕਿਹਾ ਜਿਸਤੇ ਮੁੱਖ ਮੰਤਰੀ ਖੱਟਰ ਨੇ ਇਸ ਇਤਿਹਾਸਕ ਮੌਕੇਤੇ ਹਾਜ਼ਰੀ ਦੀ ਵਚਨਬੱਧਤਾ ਪ੍ਰਗਟਾਈ

 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੱਦੇ ਦਾ ਸਵਾਗਤ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Invitation to Haryana Chief Minister on 550th Birth Anniversary