ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਸ ਚਾਲਕ ਦੀ ਲਾਪ੍ਰਵਾਹੀ ਕਾਰਨ ਵਿਦਿਆਰਥੀ ਦੇ ਦੰਦ ਟੁੱਟਣ ਦਾ ਮਾਮਲਾ, ਸਕੂਲ ਨੂੰ ਨੋਟਿਸ ਜਾਰੀ

ਸੇਫ ਸਕੂਲ ਵਾਹਨ ਸਕੀਮ ਕਮੇਟੀ ਦੇ ਚੇਅਰਮੈਨ ਨੇ ਜਾਰੀ ਕੀਤਾ ਨੋਟਿਸ 

 

ਚੇਅਰਮੈਨ ਸੇਫ ਸਕੂਲ ਵਾਹਨ ਸਕੀਮ ਕਮੇਟੀ-ਕਮ-ਐਸ.ਡੀ.ਐਮ. ਐਸ.ਏ.ਐਸ ਨਗਰ ਸ੍ਰੀ ਜਗਦੀਪ ਸਹਿਗਲ ਨੇ ਸਮਾਰਟ ਵੰਡਰ ਸਕੂਲ ਸੈਕਟਰ 71 ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਕਰਨ ਪ੍ਰਤਾਪ ਸਿੰਘ ਦੇ ਦੰਦ ਟੁੱਟਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਕੂਲ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 10 ਦਿਨਾਂ ਵਿੱਚ ਜਵਾਬ ਮੰਗਿਆ ਹੈ। ਨੋਟਿਸ ਵਿੱਚ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੇ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਅਗਲੇ ਹਫ਼ਤੇ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ।

 

ਐਸ.ਡੀ.ਐਮ. ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਸਕੀਮ ਬਣਾਈ ਗਈ, ਜਿਸ ਅਨੁਸਾਰ ਸਕੂਲ ਅਥਾਰਟੀ (ਪ੍ਰਿੰਸੀਪਲ/ਹੈੱਡ ਮਾਸਟਰ/ਹੈੱਡ ਮਿਸਟ੍ਰੈੱਸ) ਪੂਰੀ ਤਰ੍ਹਾਂ ਸਕੂਲੀ ਬੱਚਿਆਂ ਦੀ ਟਰਾਂਸਪੋਰਟੇਸ਼ਨ ਲਈ ਜ਼ਿੰਮੇਵਾਰ ਹਨ। ਭਾਵੇਂ ਸਕੂਲੀ ਬੱਚਿਆਂ ਨੂੰ ਲਿਆਣ-ਲਿਜਾਣ ਵਾਲੀਆਂ ਬੱਸਾਂ ਸਬੰਧਤ ਸਕੂਲ ਦੀਆਂ ਹੋਣ ਜਾਂ ਪ੍ਰਾਈਵੇਟ ਠੇਕੇਦਾਰ ਦੀਆਂ। ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਸਕੂਲ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ।

 

ਨੋਟਿਸ ਵਿੱਚ ਅੱਗੇ ਕਿਹਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਸਕੀਮ ਦੀ ਸਕੂਲ ਬੱਸਾਂ ਵੱਲੋਂ ਪਾਲਣਾ ਕਰਵਾਉਣ ਹਿੱਤ ਸਕੂਲ ਪ੍ਰਿੰਸੀਪਲਾਂ/ਮੁਖੀਆਂ ਨੂੰ ਸਮੇਂ ਸਮੇਂ ’ਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀਆਂ ਮੀਟਿੰਗਾਂ ਵਿੱਚ ਵੀ ਇਸ ਮੁੱਦੇ ’ਤੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Issue of show cause notice to school due to negligence of school bus driver