ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਮੰਤਰੀ ਦੀ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਚੇਤਾਵਨੀ

ਸਿੱਖਿਆ ਮੰਤਰੀ ਦੀ ਮੈਰੀਟੋਰੀਅਸ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਚੇਤਾਵਨੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਮੰਤਰੀ ਨੇ ਸਖਤ ਚੇਤਾਵਨੀ ਦਿੱਤੀ ਹੈ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਮੈਨੂੰ ਮੈਰੀਟੋਰੀਅਸ ਸਕੂਲਾਂ ਦੇ 100 ਫੀਸਦੀ ਨਤੀਜੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ 100 ਫੀਸਦੀ ਨਤੀਜਾ ਨਾ ਆਇਆ ਤਾਂ ਸਬੰਧਤ ਸਕੂਲ ਦੇ ਪ੍ਰਿੰਸੀਪਲ ਦੀ ਜਿ਼ੰਮੇਵਾਰੀ ਤੈਅ ਕੀਤੀ ਜਾਵੇਗੀ।  


ਸਿੱਖਿਆ ਮੰਤਰੀ ਓ.ਪੀ. ਸੋਨੀ ਅੱਜ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਪ੍ਰਿੰਸੀਪਲਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ `ਚ ਦੱਸਿਆ ਗਿਆ ਕਿ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਵਿੱਦਿਅਕ ਸਾਲ ਦੌਰਾਨ 5981 ਸੀ, ਜੋ ਇਸ ਵਿਦਿਅਕ ਵਰ੍ਹੇ ਦੌਰਾਨ 6600 ਹੋ ਗਈ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਦੌਰਾਨ ਇਹ ਗਿਣਤੀ ਵਧ ਕੇ 8000 ਹੋ ਜਾਵੇਗੀ।


ਮੀਟਿੰਗ `ਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਾਲ ਇਕ ਸਕੂਲ ਤੋਂ ਦੂਜੇ ਸਕੂਲ ਵਿੱਚ ਜਿਹੜੇ ਵਿਦਿਆਰਥੀ ਮਾਈਗ੍ਰੇਟ ਹੋਏ ਸਨ ਉਹਨਾਂ ਦੀ ਗਿਣਤੀ ਬਹੁਤ ਘੱਟ ਹੈ।  ਟੀਚਿੰਗ ਤੇ ਨਾਨ ਟੀਚਿੰਗ ਅਮਲੇ ਦੀਆਂ ਬਦਲੀਆਂ ਦੀ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸਕੂਲਾਂ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਸਿੱਖਿਆ ਵਿਭਾਗ ਦੇ 5 ਪਿ੍ਰੰਸੀਪਲ ਡੈਪੂਟੇਸ਼ਨ ਤੇ ਭੇਜੇ ਗਏ ਹਨ।


ਮੀਟਿੰਗ `ਚ ਮੈਰੀਟੋਰੀਅਸ ਸਕੂਲਾਂ `ਚ ਵਿਦਿਆਰਥੀਆਂ ਨੂੰ ਆਨ-ਲਾਇਨ ਕੋਚਿੰਗ ਸਬੰਧੀ ਵੀ ਸਮੀਖਿਆ ਕੀਤੀ ਗਈ ਤੇ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧੀ ਮੈਰੀਟੋਰੀਅਸ ਸਕੂਲਾਂ ਦੇ ਸਬੰਧਿਤ ਪ੍ਰਿੰਸੀਪਲ ਜੇ ਆਨ-ਲਾਇਨ ਕੋਚਿੰਗ ਸੁਵਿਧਾ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਨਵੀਂ ਟੈਂਡਰ ਪ੍ਰਕਿਰਿਆ ਨਿਯਮਾਂ ਅਨੁਸਾਰ ਕਰਕੇ ਪ੍ਰਬੰਧ ਕਰ ਸਕਦੇ ਹਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Issued warning to principals to improve results