ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਸੱਤਾਧਾਰੀ ਕਾਂਗਰਸ ਲਈ ਇੰਨਾ ਸੌਖਾ ਨਹੀਂ ਜ਼ਿਮਨੀ ਚੋਣਾਂ ਜਿੱਤਣਾ

ਪੰਜਾਬ ’ਚ ਸੱਤਾਧਾਰੀ ਕਾਂਗਰਸ ਲਈ ਇੰਨਾ ਸੌਖਾ ਨਹੀਂ ਜ਼ਿਮਨੀ ਚੋਣਾਂ ਜਿੱਤਣਾ

ਸਾਲ 2017 ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਬਹੁਤ ਭਾਰੀ ਬਹੁਮੱਤ ਨਾਲ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਪਾਰਟੀ ਨੂੰ ਪੂਰੇ 10 ਸਾਲਾਂ ਪਿੱਛੋਂ ਇਹ ਮੌਕਾ ਮਿਲਿਆ ਸੀ। ਉਹ 117 ਮੈਂਬਰੀ ਵਿਧਾਨ ਸਭਾ ’ਚ ਦੋ–ਤਿਹਾਈ ਬਹੁਮੱਤ ਤੋਂ ਸਿਰਫ਼ ਇੱਕ ਸੀਟ ਪਿੱਛੇ ਸੀ ਪਰ ਪਿਛਲੇ ਸਾਲ ਸ਼ਾਹਕੋਟ ਜ਼ਿਮਨੀ ਚੋਣ ਜਿੱਤ ਕੇ ਉਸ ਨੇ ਉਹ ਬਹੁਮੱਤ ਵੀ ਹਾਸਲ ਕਰ ਲਿਆ ਸੀ।

 

 

ਹੁਣ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਗਵਾੜਾ, ਜਲਾਲਾਬਾਦ, ਦਾਖਾ ਤੇ ਮੁਕੇਰੀਆ ’ਚ ਜ਼ਿਮਨੀ ਚੋਣਾਂ ਹੋਣੀਆਂ ਤੈਅ ਹਨ। ਇਸ ਲਈ ਵੋਟਾਂ ਆਉ਼ਦੀ 21 ਅਕਤੂਬਰ ਨੂੰ ਪੈਣੀਆਂ ਹਨ ਤੇ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ ਤੇ ਨਤੀਜੇ ਵੀ ਉਸੇ ਦਿਨ ਆ ਜਾਣਗੇ।

 

 

ਅੱਜ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਮਨੀ ਚੋਣਾਂ ਦੇ ਐਲਾਨ ਪਿੱਛੋਂ ਲੁਧਿਆਣਾ ’ਚ ਤੁਰੰਤ ਇਹ ਬਿਆਨ ਜਾਰੀ ਕਰ ਦਿੱਤਾ ਸੀ ਕਿ ਇਹ ਚੋਣਾਂ ਉਨ੍ਹਾਂ ਦੀ ਪਾਰਟੀ ਆਸਾਨੀ ਨਾਲ ਜਿੱਤ ਲਵੇਗੀ।

 

 

ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ’ਚੋਂ ਜਲਾਲਾਬਾਦ, ਫ਼ਗਵਾੜਾ ਤੇ ਦਾਖਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ–ਭਾਰਤੀ ਜਨਤਾ ਪਾਰਟੀ ਗੱਠਜੋੜ ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਜਿੱਤੀਆਂ ਸਨ।

 

 

ਫ਼ਗਵਾੜਾ ਤੇ ਜਲਾਲਾਬਾਦ ਸੀਟਾਂ ਸੋਮ ਪ੍ਰਕਾਸ਼ ਤੇ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਖ਼ਾਲੀ ਹੋਈਆਂ ਸਨ। ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚਐੱਸ ਫੂਲਕਾ ਨੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਦੇ ਨੂੰ ਲੈ ਕੇ ਅਸਤੀਫ਼ਾ ਦੇ ਦਿੱਤਾ ਸੀ।

 

 

ਮੁਕੇਰੀਆਂ ਸੀਟ ਕਾਂਗਰਸ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦੇਹਾਂਤ ਕਾਰਨ ਖ਼ਾਲੀ ਹੋਈ ਸੀ।

 

 

ਪੰਜਾਬ ’ਚ ਸੱਤਾਧਾਰੀ ਕਾਂਗਰਸ ਪਾਰਟੀ ਲਈ ਚਿੰਤਾ ਵਾਲੀ ਗੱਲ ਇਹ ਹੈ ਕਿ ਸਿਰਫ਼ ਚਾਰ ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਹੀ ਅੱਗੇ ਰਹੇ ਸਨ। ਉਨ੍ਹਾਂ ਚੋਣਾਂ ’ਚ 13 ਲੋਕ ਸਭਾ ਹਲਕਿਆਂ ਵਿੱਚੋਂ ਅੱਠ ਵਿੱਚ ਕਾਂਗਰਸ ਜਿੱਤੀ ਸੀ।

 

[ ਇਸ ਤੋਂ ਅਗਲਾ ਹਿੱਸਾ ਪੜ੍ਹਨ ਲਈ ਇਸ ਸਤਰ ਉੱਤੇ ਕਲਿੱਕ ਕਰੋ ]

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:It is not so easy to win Punjab Assembly Bypolls for Punjab Congress