ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਨੌਜਵਾਨਾਂ ਦਾ ਹੁਨਰ ਉਭਾਰਨ ਲਈ 4 ਜ਼ਿਲ੍ਹਿਆਂ ’ਚ ਖੁੱਲ੍ਹੇ ITI

----ਦਾਖਲੇ ਇਸੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ----

 

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਅੱਜ ਇੱਥੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰਜ਼ਗਾਰ ੳੱਤਪਤੀ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੀਤਾ।

 

ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਦੇ ਰੋਜ਼ਗਾਰ ਦੇ ਹਾਣੀ ਬਣਾਉਣ ਲਈ ਸੂਬੇ ਵਿਚ ਚਾਰ ਨਵੀਆਂ ਆਈ.ਟੀ.ਆਈਜ ਮਲੌਦ ਜ਼ਿਲ੍ਹਾ ਲੁਧਿਆਣਾ, ਆਦਮਪੁਰ ਜ਼ਿਲ੍ਹਾ ਜਲੰਧਰ, ਸਿੰਘਪੁਰਾ ਜ਼ਿਲਾਂ ਰੋਪੜ ਅਤੇ ਮਾਣਕਪੁਰ ਸ਼ਰੀਫ ਜ਼ਿਲ੍ਹਾਂ ਐਸ.ਏ.ਐਸ ਨਗਰ ਵਿਖੇ ਖੋਲੀਆਂ ਗਈਆਂ ਹਨ।ਜਿੰਨਾਂ ਵਿਚ ਇਸੇ ਅਕਾਦਮਿਕ ਸੈਸ਼ਨ ਤੋਂ ਦਾਖਲੇ ਸ਼ੁਰੂ ਕੀਤੇ ਗਏ ਹਨ।

 

ਸ. ਚੰਨੀ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਦਾ ਦੇ ਢਾਂਚੇ ਨੂੰ ਨਵਿਆਉਣ ਅਤੇ ਹੋਰ ਮਜਬੂਤ ਕਰਨ ਲਈ 100 ਕਰੋੜ ਰੁਪਏ ਖਰਚੇ ਜਾ ਰਹੇ ਹਨ।ਜਿਸ ਦੇ ਤਹਿਤ ਬਹੁਤ ਸਾਰੇ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਕੰਮ ਕਰਵਾਏ ਗਏ ਹਨ ਅਤੇ ਕਈ ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ITIs open in 4 districts to enhance the skills of youth of Punjab