ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਜਲੀ ਦਾ ਮੀਟਰ ਬਦਲਣ ਲਈ ਜੇ.ਈ. ਮੰਗ ਰਿਹਾ ਸੀ ਰਿਸ਼ਵਤ, ਰੰਗੇ ਹੱਥੀਂ ਦਬੋਚਿਆ

ਪੀ.ਐਸ.ਪੀ.ਸੀ.ਐਲ ਸਬ ਡਵੀਜ਼ਨ ਲੋਹਕਾ, ਜਿ਼ਲ੍ਹਾ ਤਰਨਤਾਰਨ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜੇ.ਈ. ਕੁਲਵਿੰਦਰ ਸਿੰਘ ਨੂੰ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ 7,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

 

ਵਿਜੀਲੈਂਸ ਬਿਓਰੋ ਮੁਤਾਬਕ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ ਵਾਸੀ ਪਿੰਡ ਕੈਰੋਂ ਜਿ਼ਲ੍ਹਾ ਤਰਨਤਾਰਨ ਨੇ ਸ਼ਿਕਾਇਤ ਕੀਤੀ ਸੀ ਕਿ ਜੇ.ਈ. ਕੁਲਵਿੰਦਰ ਸਿੰਘ ਉਸਦੇ ਘਰ ਬਿਜਲੀ ਦੇ ਖਰਾਬ ਪਏ ਮੀਟਰ ਨੂੰ ਬਦਲਣ ਲਈ 7,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਨੇ ਪੀੜਤ ਵਲੋਂ ਦਿੱਤੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਉਕਤ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:J E to replace the electric meter Demand was bribe painted by hand