ਅਗਲੀ ਕਹਾਣੀ

ਅਨਏਡਿਡ ਕਾਲਜਾਂ ਦੇ ਮੁਲਾਜ਼ਮ ਹੜ੍ਹ ਪੀੜਤਾਂ ਲਈ ਦੇਣਗੇ ਇਕ ਦਿਨਾਂ ਤਨਖਾਹ

ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ 12 ਵੱਖ ਵੱਖ ਐਸੋਸੀਏਸ਼ਨਾਂ ਵਾਲੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਆਪਣੀਆਂ ਸੰਸਥਾਵਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ ਤਾਂ ਜੋ ਸੂਬੇ ਭਰ ਦੇ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।

 

ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੇੜਲੇ ਕਾਲਜਾਂ ਨੂੰ ਆਰਜੀ ਰਾਹਤ ਕੈਂਪ ਬਣਾਉਣ ਅਤੇ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਮੈਨੇਜਮੈਂਟ ਨੂੰ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਤਾਂ ਜੋ ਸੰਕਟ ਦੀ ਇਸ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਬਿਹਤਰ ਤਾਲਮੇਲ ਅਤੇ ਸਹਿਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।

 

ਸਾਂਝੀ ਐਕਸ਼ਨ ਕਮੇਟੀ ਦੇ ਇਸ ਵਫਦ ਵਿੱਚ ਗੁਰਮੀਤ ਸਿੰਘ ਧਾਲੀਵਾਲ, ਚਰਨਜੀਤ ਸਿੰਘ ਵਾਲੀਆ, ਡਾ. ਅੰਸੂ ਕਟਾਰੀਆ, ਰਜਿੰਦਰ ਧਨੋਆ ਅਤੇ ਐਸ.ਐਸ. ਚੱਠਾ ਸਾਮਲ ਸਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jac decides to contribute one day salary of all employees towards chief minister s relief fund