ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਲਿਆਂਵਾਲੀ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਕੋਲਿਆਂਵਾਲੀ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਆਮਦਨ ਤੋਂ ਜਾਇਦਾਦ ਬਣਾਉਣ ਦੇ ਮਾਮਲੇ `ਚ ਅੱਜ ਸਥਾਨਕ ਅਦਾਲਤ `ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਨ੍ਹਾਂ 14 ਦਿਨਾਂ ਵਾਸਤੇ ਨਿਆਂਇਕ ਹਿਰਾਸਤ `ਚ ਭੇਜ ਦਿੱਤਾ।  


ਜਿ਼ਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ `ਚ ਦਿਆਲ ਸਿੰਘ ਕੋਲਿਆਂਵਾਲੀ ਪੁਲਿਸ ਰਿਮਾਂਡ `ਤੇ ਚੱਲ ਰਹੇ ਸਨ। 


ਇਸ ਸਬੰਧੀ ਬੀਤੇ ਕੱਲ੍ਹ ਵੀ ਵਿਜੀਲੈਂਸ ਬਿਓਰੋ ਵੱਲੋਂ ਪੀਐਸਐਸਐਸ ਦੇ ਸਾਬਕਾ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਅਦਾਲਤ `ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਮੰਗਿਆ ਸੀ ਅਤੇ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ ਸੀ। ਅਦਾਲਤ `ਚ ਵਿਜੀਲੈਸ ਨੇ ਕਿਹਾ ਸੀ ਕਿ ਅਜੇ ਕੁਝ ਦਸਤਾਵੇਜ਼ ਪ੍ਰਾਪਤ ਕਰਨ ਬਾਕੀ ਹਨ, ਜੋ ਉਨ੍ਹਾਂ ਵੱਲੋਂ ਅਜੇ ਤੱਕ ਨਹੀਂ ਦਿੱਤੇ ਗਏ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jail sent to Kolarwali for 14 days