ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਾਖੜ ਨੇ ਖਹਿਰਾ ਤੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਮੰਗਿਆ 

ਜਾਖੜ ਨੇ ਖਹਿਰਾ ਤੋਂ ਵਿਰੋਧੀ ਧਿਰ ਦੇ ਨੇਤਾ ਵਜੋਂ ਅਸਤੀਫਾ ਮੰਗਿਆ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਿਰੁੱਧ ਉਨ੍ਹਾਂ ਦੇ ਹੀ ਪਾਰਟੀ ਸਾਥੀਆਂ ਵੱਲੋਂ ਲਾਏ ਭਿ੍ਰਸ਼ਟਾਚਾਰ ਦੇ ਗੰਭੀਰ ਦੋਸ਼ਾਂ ਕਾਰਨ ਖਹਿਰਾ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਸ ਨੂੰ ਬਾਹਰ ਦਾ ਰਸਤਾ ਵਿਖਾ ਚਾਹੀਦਾ ਹੈ।

 

      ਕਾਂਗਰਸ ਪ੍ਰਧਾਨ ਨੇ ਆਪ ਦੇ ਪੰਜਾਬ ਦੇ ਸਹਿ-ਪ੍ਰਧਾਨ ਬਲਬੀਰ ਸਿੰਘ ਵੱਲੋਂ ਖਹਿਰਾ ਦੁਆਰਾ ਕਥਿਤ ਤੌਰ ’ਤੇ ਕੁਝ ਪਾਰਟੀ ਵਰਕਰਾਂ ਪਾਸੋਂ ਨਗਦੀ ਲੈਣ ਦੇ ਲਾਏ ਦੋਸ਼ਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਜ਼ਿਕਰ ਕੀਤਾ। ਜਾਖੜ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਵਿਰੋਧੀ ਧਿਰ ਦੇ ਨੇਤਾ ਖਿਲਾਫ਼ ਲੱਗੇ ਦੋਸ਼ਾਂ ਦਾ ਨੋਟਿਸ ਲੈਣ ਅਤੇ ਵਿਧਾਨ ਸਭਾ ਦੇ ਨਿਯਮਾਂ ਅਧੀਨ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ।

 

      ਉਨ੍ਹਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਆਪਣੀ ਪਾਰਟੀ ਦਾ ਪੰਜਾਬ ਢਾਂਚਾ ਭੰਗ ਕਰ ਦੇਣਾ ਚਾਹੀਦਾ ਹੈ।

 

       ਜਾਖੜ ਨੇ ਕਿਹਾ ਕਿ ਕੇਜਰੀਵਾਲ ਨੇ ਕੈਸ਼-ਪੈਕਟ ਸਟਿੰਗ ਅਪ੍ਰੇਸ਼ਨ ਪਿੱਛੋਂ ਸੁੱਚਾ ਸਿੰਘ ਛੋਟੇਪੁਰ ਨੂੰ ਆਪ ਦੇ ਸੂਬਾ ਕਨਵੀਨਰ ਵਜੋਂ ਅਹੁਦੇ ਤੋਂ ਹਟਾ ਕੇ ਮਿਸਾਲ ਕਾਇਮ ਕਰ ਚੁੱਕੇ ਹਨ ਅਤੇ ਹੁਣ ਖਹਿਰਾ ਦੇ ਮਾਮਲੇ ’ਚ ਵੀ ਇਹੀ ਸਟੈਂਡ ਲੈਣਾ ਚਾਹੀਦਾ ਹੈ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jakhar seeks resignation as leader of opposition from Khaira