ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਲਮੀਕਿ ਜਥੇਬੰਦੀਆਂ ਦੇ ਸੱਦੇ ਉਤੇ ਜਲੰਧਰ ਬੰਦ

ਵਾਲਮੀਕਿ ਜਥੇਬੰਦੀਆਂ ਦੇ ਸੱਦੇ ਉਤੇ ਜਲੰਧਰ ਬੰਦ

ਇਕ ਟੀ ਵੀ ਚੈਨ ਉਤੇ ਚਲ ਰਹੇ ਸੀਰੀਅਲ ਰਾਮ ਸਿਆ ਕੇ ਲਵ ਕੁਸ਼ ਦੀ ਜੀਵਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿਚ ਅੱਜ ਸਮੂਹ ਵਾਲਮੀਕੀ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਹੈ।

 

ਵਾਲਮੀਕੀ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਬੰਦ ਦੇ ਸੱਦੇ ਉਤੇ ਜਲੰਧਰ ਵਿਚ ਦੁਕਾਨਾਂ ਬੰਦ ਰੱਖੀਆਂ ਗਈਆਂ ਅਤੇ ਭਰਵਾਂ ਹੁੰਗਾਰਾ ਮਿਲਿਆ ਹੈ। ਇਸੇ ਤਰ੍ਹਾਂ ਹੀ ਪੰਜਾਬ ਦੇ ਵੱਖ ਵੱਖ ਥਾਵਾਂ ਉਤੇ ਬਾਜ਼ਾਰ ਬੰਦ ਰੱਖੇ ਜਾ ਰਹੇ ਹਨ।

 

ਸੀਰੀਅਲ ਨੂੰ ਬੰਦ ਕਰਨ ਅਤੇ ਇਸ ਨਾਲ ਸਬੰਧਤ ਸਮੂਹ ਲੋਕਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਵੇਰਕਾ ਵਿਖੇ ਅੱਜ ਸਵੇਰੇ ਹੀ ਵਾਲਮੀਕੀ ਭਾਈਚਾਰੇ ਦੇ ਸੈਂਕੜੇ ਵਰਕਰਾਂ ਨੇ ਅੰਮ੍ਰਿਤਸਰ–ਦਿੱਲੀ ਰੇਲਵੇ ਲਾਈਨ ਉਤੇ ਵੱਲਾ ਰੇਲਵੇ ਲਾਈਨ ਉਤੇ ਧਰਨਾ ਲਗਾਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਮੁਸਾਫਰ ਰੇਲ ਨੂੰ 40 ਮਿੰਟ ਤੱਕ ਰੋਕੀ ਰੱਖਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jalandhar closes by Valmiki organizations