ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜਲੰਧਰ 'ਚ CRPF ਲਗਾਈ

ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ 'ਚ ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਤਾਇਨਾਤੀ ਕਰ ਦਿੱਤੀ ਹੈ।
 

ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਫ਼ਿਊ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਜਲੰਧਰ 'ਚ ਸੀ.ਆਰ.ਪੀ.ਐਫ. ਤਾਇਨਾਤ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਸੀ.ਆਰ.ਪੀ.ਐਫ. ਲਗਾਈ ਗਈ ਹੈ। ਦਰਅਸਲ ਦੇਖਣ 'ਚ ਆਇਆ ਸੀ ਕਿ ਲੋਕ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਘਰਾਂ 'ਚੋਂ ਬਾਹਰ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਪੰਜਾਬ ਪੁਲਿਸ ਵਲੋਂ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ ਪਰ ਪੁਲਿਸ ਦੀ ਮਦਦ ਲਈ ਲੋਕਲ ਸੀ.ਆਰ.ਪੀ.ਐਫ. ਦੀ ਤਾਇਨਾਤੀ ਕੀਤੀ ਗਈ ਹੈ।

 

 

ਐਸ.ਐਸ.ਪੀ. ਨੇ ਦੱਸਿਆ ਕਿ ਸੀ.ਆਰ.ਪੀ.ਐਫ. ਦੀਆਂ 6 ਟੁਕੜੀਆਂ ਜਲੰਧਰ 'ਚ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਰਫ਼ਿਊ ਨੂੰ ਹੋਰ ਵਧੀਆ ਢੰਗ ਨਾਲ ਲਾਗੂ ਕਰਨ ਲਈ ਵੀ ਸੀ.ਆਰ.ਪੀ.ਐਫ. ਦੀ ਮਦਦ ਲਈ ਗਈ ਹੈ। ਉਨ੍ਹਾਂ ਕਿ ਇਨ੍ਹਾਂ 'ਚੋਂ 4 ਟੁਕੜੀਆਂ ਨੂੰ ਮਕਸੂਦਾਂ ਵਿਖੇ ਦਿਲਕੁਸ਼ ਬਾਜ਼ਾਰ ਅਤੇ ਸਬਜ਼ੀਆਂ-ਫਲਾਂ ਦੀ ਮਾਰਕੀਟ ਵਿਖੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਥਾਵਾਂ 'ਤੇ ਸੀਮਤ ਲੋਕਾਂ ਦੀ ਪਹੁੰਚ ਹੋ ਸਕੇ। ਪੁਲਿਸ ਤੇ ਪੈਰਾ ਮਿਲਟਰੀ ਫੋਰਸ ਵੱਲੋਂ ਇਨ੍ਹਾਂ ਥਾਵਾਂ 'ਤੇ ਨਾਜ਼ਾਇਜ ਘੁੰਮ ਰਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jalandhar district administration deployed CRPF at vulnerable locations of city