ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਲੰਧਰ ਦੇ ਕਾਮਨ ਇਫਲੂਐਂਟ ਟਰੀਟਮੈਂਟ ਪਲਾਂਟ ਦਾ ਹੋਣ ਲੱਗਾ ਆਧੁਨਿਕਰਨ

ਉਦਯੋਗ ਨੂੰ ਪ੍ਰਦੂਸ਼ਣ ਮੁਕਤ ਕਰਨ ਨੂੰ ਯਕੀਨੀ ਬਣਾਉਣ ਲਈ ਸਨਅਤ ਅਤੇ ਵਪਾਰ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਅੱਜ ਲੈਦਰ ਕੰਪਲੈਕਸ ਵਿਖੇ ਕਾਮਨ ਇਫਲੂਐਂਟ ਟਰੀਟਮੈਂਟ ਪਲਾਂਟ (ਸੀ..ਟੀ.ਪੀ.) ਦੇ ਆਧੁਨਿਕਰਨ ਲਈ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਗਿਆਇਹ ਐਲਾਨ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਸਰਕਟ ਹਾਊਸ ਜਲੰਧਰ ਵਿਖੇ ਗੱਲਬਾਤ ਕਰਦਿਆਂ ਕੀਤਾ।

 

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਸਨ ਨੇ ਕਿਹਾ ਕਿ ਉਦਯੋਗਪਤੀਆਂ ਦੀ ਕਾਫੀ ਲੰਬੇ ਸਮੇਂ ਤੋਂ ਚਲੀ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਇਤਿਹਾਸਿਕ ਫ਼ੈਸਲਾ ਲਿਆ ਗਿਆ ਹੈ ਤੇ ਇਸ ਨਾਲ ਜਿਥੇ ਉਦਯੋਗਾਂ ਦੀ ਸਮੱਰਥਾ ਵਿੱਚ ਵਾਧਾ ਹੋਵੇਗਾ ਉਥੇ ਨਾਲ ਹੀ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ

 

ਉਨ੍ਹਾਂ ਕਿਹਾ ਕਿ ਇਸ ਨਾਲ ਕਾਫ਼ੀ ਲੰਬੇ ਸਮੇਂ ਤੋਂ ਉਦਯੋਗਾਂ ਵਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਇਸ ਦੀ ਸਮਰਥਾ ਨੂੰ 5 ਐਮ.ਐਲ.ਡੀ. ਤੋਂ ਵਧਾ ਕੇ 11 ਐਮ.ਐਲ.ਡੀ. ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਸਰਕਾਰ ਵਲੋਂ ਲੈਦਰ ਕੰਪਲੈਕਸ ਵਿਖੇ ਇਕ ਹੋਰ ਸੀ..ਟੀ.ਪੀ.ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jalandhars Common Effluent Treatment Plant to be Updated