ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਮਹੀਨੇ ਲਈ ਬੰਦ ਕੀਤਾ ਜਲ੍ਹਿਆਂਵਾਲਾ ਬਾਗ 

ਇਤਿਹਾਸਕ ਜਲ੍ਹਿਆਂਵਾਲਾ ਬਾਗ ਨੂੰ ਦੋ ਮਹੀਨੇ ਲਈ ਬੰਦ ਕਰ ਦਿੱਤਾ ਗਿਆ ਹੈ। ਜਲ੍ਹਿਆਂਵਾਲਾ ਬਾਗ 'ਚ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਇਹ 15 ਫਰਵਰੀ ਤੋਂ ਲੈ ਕੇ 12 ਅਪ੍ਰੈਲ ਤੱਕ ਬੰਦ ਰਹੇਗਾ। ਇਸ ਬਾਰੇ ਪਹਿਲਾਂ ਤੋਂ ਹੀ ਨੋਟਿਸ ਲਗਾਇਆ ਗਿਆ ਸੀ ਜਿਸ ਦੇ ਚਲਦੇ ਇਸ ਨੂੰ ਅੱਜ ਸਨਿੱਚਰਵਾਰ ਤੋਂ ਬੰਦ ਕਰ ਦਿੱਤਾ ਗਿਆ ਹੈ।
 

ਦਰਅਸਲ, ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। 12 ਅਪ੍ਰੈਲ 2020 ਨੂੰ ਸ਼ਤਾਬਦੀ ਸਮਾਰੋਹ ਦੇ ਮੱਦੇਨਜ਼ਰ ਇਸ ਪਾਰਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਉੱਧਰ ਸੈਲਾਨੀਆਂ ਨੇ ਜਲ੍ਹਿਆਂਵਾਲਾ ਬਾਗ ਨੂੰ ਬੰਦ ਕਰਨ 'ਤੇ ਇਤਰਾਜ਼ ਜਤਾਇਆ ਹੈ। ਬਾਗ ਨੂੰ ਬੰਦ ਕਰਨ ਦਾ ਮੁੱਖ ਕਾਰਨ ਕੰਮ ਨੂੰ ਤੇਜ਼ੀ ਨਾਲ ਕਰਨਾ ਹੈ।
 

ਇਸ ਦੇ ਸਾਕੇ ਦੇ 100 ਵਰ੍ਹੇ ਪੂਰੇ ਹੋਣ ਦੇ ਨਾਲ ਇਸ 'ਤੇ 20 ਕਰੋੜ ਰੁਪਏ ਖਰਚ ਕੀਤਾ ਜਾਣਾ ਹੈ, ਜਿਸ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਜਲ੍ਹਿਆਂਵਾਲਾ ਬਾਗ ਦੇ ਬੰਦ ਹੋਣ ਕਾਰਨ ਸੈਲਾਨੀਆਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਸਬੰਧੀ ਇਤਿਹਾਸਕ ਗਲੀ ਦੇ ਬਾਹਰ ਨੋਟਿਸ ਬੋਰਡ ਵੀ ਲਗਾ ਦਿੱਤਾ ਗਿਆ ਹੈ।
 

ਦੱਸਣਯੋਗ ਹੈ ਕਿ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਹਜਾਰਾਂ ਦੀ ਗਿਣਤੀ ਵਿੱਚ ਲੋਕ ਜਲ੍ਹਿਆਂਵਾਲਾ ਬਾਗ 'ਚ ਇੱਕਠੇ ਹੋਏ ਸਨ। ਇਸ ਦਾ ਮਕਸਦ ਅੰਗਰੇਜ਼ੀ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣਾ ਸੀ। ਜਦੋਂ ਇਸ ਦੀ ਭਿਣਕ ਅੰਗਰੇਜ਼ੀ ਹਕੂਮਤ ਪਈ ਤਾਂ ਜਰਨਲ ਡਾਇਰ ਦੀ ਆਗਵਾਈ ਵਿੱਚ ਅੰਗਰੇਜ਼ੀ ਫੌਜ ਵੱਲੋਂ ਨਿਹੱਥੇ ਭਾਰਤੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਜ਼ਾਰਾਂ ਲੋਕ ਮਾਰੇ ਗਏ ਸਨ ਅਤੇ ਸੈਂਕੜੇ ਲੋਕਾਂ ਨੇ ਜਾਨ ਬਚਾਉਣ ਲਈ ਜਲ੍ਹਿਆਂਵਾਲੇ ਖੂਹ ਵਿੱਚ ਛਾਲਾਂ ਮਾਰ ਦਿੱਤੀਆਂ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jallianwala bagh closed for two months