ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਜਾਪਾਨ, ਚੀਨ, UAE, ਸਪੇਨ, ਸਿੰਗਾਪੁਰ ਨਿਵੇਸ਼ ਦੇ ਚਾਹਵਾਨ: ਮਨਪ੍ਰੀਤ ਬਾਦਲ

ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਮੁਲਕ ਵਿੱਚ ਤੇਜ਼ੀ ਨਾਲ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ ਅਤੇ ਜਾਪਾਨ, ਚੀਨ, ਸੰਯੁਕਤ ਅਰਬ ਅਮੀਰਾਤ, ਸਪੇਨ ਅਤੇ ਸਿੰਗਾਪੁਰ ਆਦਿ ਮੁਲਕਾਂ ਤੋਂ ਆਏ ਵਿਦੇਸ਼ੀ ਵਫ਼ਦਾਂ ਵੱਲੋਂ ਵੀ ਸੂਬੇ ਵਿੱਚ ਨਿਵੇਸ਼ ਦੀ ਇੱਛਾ ਜ਼ਾਹਿਰ ਕੀਤੀ ਗਈ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਨਅਤੀ ਵਿਕਾਸ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ‘ਇਨਵੈਸਟ ਪੰਜਾਬ- ਬਿਜ਼ਨੈਸ ਫਸਟ ਪੋਰਟਲਸਫ਼ਲਤਾਪੂਰਵਕ ਲਾਂਚ ਕੀਤਾ ਗਿਆ ਹੈ, ਜਿਥੇ 16 ਵਿਭਾਗਾਂ/ਏਜੰਸੀਆਂ ਨਾਲ ਸਬੰਧ 46 ਤਰਾਂ ਦੀਆਂ ਰੈਗੂਲੇਟਰੀ ਪ੍ਰਵਾਨਗੀ ਸਬੰਧੀ ਸੇਵਾਵਾਂ ਮੁਹੱਈਆ ਕਰਾਉਣ ਤੋਂ ਇਲਾਵਾ ਲਘੂ, ਦਰਮਿਆਨੇ ਤੇ ਵੱਡੇ ਉਦਯੋਗਾਂ ਨੂੰ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
 

ਪੰਜਾਬ ਵਿੱਚ ਨਿਵੇਸ਼ ਕਰਨ ਲਈ ਉੱਘੇ ਉਦਯੋਗਪਤੀਆਂ ਨੂੰ ਸੱਦਾ ਦਿੰਦੇ ਹੋਏ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਉਦਯੋਗ ਲਾਉਣ ਲਈ ਉਨਾਂ ਨੂੰ ਪੂਰਾ ਸਹਿਯੋਗ ਅਤੇ ਸਮਰਥਨ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਵਪਾਰ ਦੀਆਂ ਵੱਡੀਆਂ ਸੰਭਾਵਨਾਵਾਂ ਵਾਲਾ ਇਲਾਕਾ ਹੈ।

 

ਸੀ.ਆਈ.ਆਈ. ਪੰਜਾਬ ਰਾਜ ਅਤੇ ਸੀ.ਈ.ਓ. ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ) ਦੇ ਚੇਅਰਮੈਨ ਹਰੀਸ਼ ਚਵਾਨ, ਕਲਾਸ ਇੰਡੀਆ ਲਿਮਟਿਡ ਦੇ ਪ੍ਰਬੰਧਕੀ ਡਾਇਰੈਕਟਰ ਸ੍ਰੀ ਰਾਮ ਕਨਨ, ਗੋਦਰੇਜ਼ ਟਾਈਸਨ ਦੇ ਸੀ.ਈ.ਓ. ਪ੍ਰਸ਼ਾਂਤ ਵਾਟਕਰ, ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਦੇ ਐਮ.ਡੀ. ਅਤੇ ਸੀ.ਈ.ਓ. ਪ੍ਰਭ ਦਾਸ ਅਤੇ ਟ੍ਰਾਇਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਸਣੇ ਪੰਜ ਉੱਘੇ ਉਦਯੋਗਪਤੀਆਂ ਨੇ ਸੂਬੇ ਵਿੱਚ ਆਪਣਾ ਬਿਜਨਸ ਕਰਨ ਦੇ ਤਜਰਬਿਆਂ ਨੂੰ ਸਾਂਝਾ ਕੀਤਾ ਅਤੇ ਇਸ ਦੌਰਾਨ ਉਨਾਂ ਨੇ ਸੂਬੇ ਦੀ ਉਦਯੋਗਿਕ ਵਪਾਰਕ ਵਿਕਾਸ ਨੀਤੀ ਦੀ ਸਫ਼ਲਤਾ ਅਤੇ ਆਪਣੇ ਪਾਸਾਰ ਦੀ ਯੋਜਨਾ ਬਾਰੇ ਵੀ ਦੱਸਿਆ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਨਾਂ ਉਦਯੋਗਪਤੀਆਂ ਨੂੰ ਪੰਜਾਬ ਆ ਕੇ ਆਈ.ਟੀ. ਅਤੇ ਆਈ.ਟੀ.ਈ.ਐਸ., ਆਟੋ ਐਨਸਿਲਰੀਜ਼ ਅਤੇ ਟੈਕਸਟਾਇਲ ਵਰਗੇ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਲਈ ਸੱਦਾ ਦਿੱਤਾ ਗਿਆ ਹੈ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Japan China UAE Spain Singapore want investment in punjab: Manpreet Badal