ਅਗਲੀ ਕਹਾਣੀ

ਜਸਪਾਲ ਢਿੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ NRI ਕੋਆਰਡੀਨੇਟਰ ਨਿਯੁਕਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਜਸਪਾਲ ਢਿੱਲੋਂ ਨੂੰ ਕਮੇਟੀ ਵਿੱਚ ਬਤੌਰ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵਲੋਂ ਕੀਤੀ ਗਈ ਹੈ

 

ਢਿੱਲੋਂ ਪੰਜਾਬ ਅਤੇ ਵਿਦੇਸ਼ਾਂ ਵਿਚ ਪਾਰਟੀ ਨਾਲ ਸਬੰਧਤ ਵੱਖ-ਵੱਖ ਐਨ.ਆਰ.ਆਈ. ਸਰਗਰਮੀਆਂ ਅਤੇ ਤਾਲਮੇਲ ਦਾ ਕੰਮਕਾਜ ਦੇਖਣਗੇ। ਮੌਜੂਦਾ ਸਮੇਂ ਵਿੱਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ

 

ਜਸਪਾਲ ਢਿੱਲੋਂ

 

ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਕੋਆਰਡੀਨੇਟਰ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਧੀਨ ਫਿਲਮ ਸੈਂਸਰ ਬੋਰਡ ਵਿਚ ਬਤੌਰ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ।

 

ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਦਾ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਨ ਲਈ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ਤੇ ਖਰਾ ਉਤਰਣ ਲਈ ਦਿਨ ਰਾਤ ਇਕ ਕਰ ਦੇਣਗੇ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jaspal Dhillon appointed NRI coordinator of Punjab Pradesh Congress Committee