ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਸਪਾਲ ਦਾ ਪਰਿਵਾਰ ਅੱਜ ਸ਼ਨਾਖਤ ਕਰੇਗਾ ਅਣਪਛਾਤੀ ਲਾਸ਼ ਦੀ

ਜਸਪਾਲ ਦਾ ਪਰਿਵਾਰ ਅੱਜ ਸ਼ਨਾਖਤ ਕਰੇਗਾ ਅਣਪਛਾਤੀ ਲਾਸ਼ ਦੀ

ਪੁਲਿਸ ਹਿਰਾਸਤ ਵਿਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੀ ਮ੍ਰਿਤਕ ਦੇਹ ਲੈਣ ਲਈ ਪਿਛਲੇ ਦਿਨਾਂ ਤੋਂ ਪਰਿਵਾਰ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ।  ਬੀਤੇ ਕੱਲ੍ਹ ਪੰਜਾਬ ਪੁਲਿਸ ਨੂੰ ਰਾਜਸਥਾਨ ਫੀਡਰ ਤੋਂ ਇਕ ਲਾਸ਼ ਮਿਲੀ ਹੈ, ਜਿਸ ਨੂੰ ਲੈ ਕੇ ਇਹ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਇਹ ਲਾਸ਼ ਜਸਪਾਲ ਸਿੰਘ ਦੀ ਹੋ ਸਕਦੀ ਹੈ। ਮਿਲੀ ਅਣਪਛਾਤੀ ਲਾਸ਼ ਦੀ ਸ਼ਨਾਖਤ ਕਰਾਉਣ ਲਈ ਅੱਜ ਪੁਲਿਸ ਵੱਲੋਂ ਜਸਪਾਲ ਸਿੰਘ ਦੇ ਪਰਿਵਾਰ ਨੂੰ ਲੈ ਕੇ ਜਾਵੇਗੀ।

 

ਜ਼ਿਕਰਯੋਗ ਹੈ ਕਿ ਸੀ ਆਈ ਏ ਫਰੀਦਕੋਟ ਦੀ ਹਿਰਾਸਤ ਵਿਚ ਨੌਜਵਾਨ ਜਸਪਾਲ ਸਿੰਘ ਦੀ 18 ਮਈ ਨੂੰ ਮੌਤ ਹੋ ਗਈ ਸੀ।  ਜਸਪਾਲ ਦੀ ਮੌਤ ਹੋ ਜਾਣ ਬਾਅਦ ਪੁਲਿਸ ਨੇ ਲਾਸ਼ ਨੂੰ ਖੁਰਦ ਬੁਰਦ ਕਰ ਦਿੱਤਾ ਸੀ, ਜੋ ਅਜੇ ਤੱਕ ਨਹੀਂ ਮਿਲੀ। ਪੁਲਿਸ ਵੱਲੋਂ ਇਸਦੀ ਭਾਲ ਕੀਤੀ ਜਾ ਰਹੀ ਹੈ। ਜਸਪਾਲ ਦੀ ਮੌਤ ਦੇ ਅਗਲੇ ਦਿਨ ਉਸ ਨੂੰ ਗ੍ਰਿਫਤਾਰ ਕਰਨ ਵਾਲਾ ਪੁਲਿਸ ਇੰਸੈਪਟਰ ਅਗਲੇ ਦਿਨ ਆਤਮ ਹੱਤਿਆ ਕਰ ਗਿਆ ਸੀ।  ਪਰਿਵਾਰ ਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਇਨਸਾਫ ਲਈ ਸੰਘਰਸ਼ ਕੀਤਾ ਜਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Jaspal family will identify today unidentified body