ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੱਸੀ ਸਿੱਧੂ ਕਤਲ ਕੇਸ : ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਜੱਸੀ ਸਿੱਧੂ ਕਤਲ ਕੇਸ : ਮੁਲਜ਼ਮਾਂ ਨੂੰ ਮਲੇਰਕੋਟਲਾ ਅਦਾਲਤ ‘ਚ ਪੇਸ਼ ਕੀਤਾ

ਜੱਸੀ ਸਿੱਧੂ ਕਤਲ ਕੇਸ ’ਚ ਕੈਨੇਡਾ ਤੋਂ ਡੀਪੋਰਟ ਕਰਕੇ ਭਾਰਤ ਭੇਜੇ ਗਏ ਮੁਲਜ਼ਮ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਨੂੰ ਅੱਜ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਵੱਲੋਂ ਮਲੇਰਕੋਟਲਾ ਦੀ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾਂ ਨੂੰ 4 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। 

 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਨੇਡਾ ਤੋਂ ਡੀਪੋਰਟ ਕੀਤੇ ਜਾਣ ਬਾਅਦ ਉਹ ਭਾਰਤ ਪਹੁੰਚ ਗਏ ਸਨ। ਜਿਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਪੰਜਾਬ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ।

 

ਕੈਨੇਡਾ ਦੀ ਜੰਮਪਲ਼ 25 ਸਾਲਾ ਜੱਸੀ ਉਰਫ਼ ਜਸਵਿੰਦਰ ਕੌਰ ਸਿੱਧੂ ਦਾ ਕਤਲ ਸਾਲ 2000 ’ਚ ਹੋਇਆ ਸੀ। ਪੁਲਿਸ ਦਾ ਦੋਸ਼ ਹੈ ਕਿ ਇਹ ਕਤਲ ਪਰਿਵਾਰਕ ਅਣਖ ਖ਼ਾਤਰ ਕੀਤਾ ਗਿਆ ਸੀ ਤੇ ਇਸ ਦੇ ਕਥਿਤ ਮੁੱਖ ਮੁਲਜ਼ਮ ਮਾਂ ਮਲਕੀਤ ਕੌਰ ਸਿੱਧੂ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jassi Sidhu murder case: accused in Malerkotla court