ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਦੇ ਮੁੱਦੇ ’ਤੇ ਜੱਥੇਦਾਰ ਧਿਆਨ ਸਿੰਘ ਮੰਡ ਵੱਲੋਂ ਸ਼ਾਂਤੀਪੂਰਨ ਰੋਸ ਧਰਨਾ

SIT ਦੇ ਮੁੱਦੇ ’ਤੇ ਜੱਥੇਦਾਰ ਧਿਆਨ ਸਿੰਘ ਮੰਡ ਵੱਲੋਂ ਸ਼ਾਂਤੀਪੂਰਨ ਰੋਸ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰ ਧਿਆਨ ਸਿੰਘ ਮੰਡ ਅੱਜ ਚੰਡੀਗੜ੍ਹ ਦੇ ਸੈਕਟਰ 17 ’ਚ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇੜੇ ਸ਼ਾਂਤੀਪੂਰਨ ਰੋਸ ਧਰਨੇ ਉੱਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ SIT (Special Investigation Team – ਵਿਸ਼ੇਸ਼ ਜਾਂਚ ਟੀਮ) ਦੇ ਮੁਖੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਰੱਦ ਕੀਤਾ ਜਾਵੇ ਤੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਆਂ ਦੀ ਜਾਂਚ ਕਰਨ ਦਿੱਤੀ ਜਾਵੇ। ਇਸ ਸਬੰਧੀ ਇੱਕ ਯਾਦ–ਪੱਤਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੂੰ ਵੀ ਸੌਂਪਿਆ ਗਿਆ।

 

 

ਚੇਤੇ ਰਹੇ ਕਿ ਕਿ ਬੀਤੀ 12 ਅਪ੍ਰੈਲ ਨੂੰ ਵੀ ਜੱਥੇਦਾਰ ਧਿਆਨ ਸਿੰਘ ਮੰਡ ਹੁਰਾਂ ਨੇ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਯਾਦ–ਪੱਤਰ ਸੌਂਪਣ ਲਈ ਯੂਨਾਈਟਿਡ ਅਕਾਲੀ ਦਲ ਦੇ ਸਾਂਝੇ ਪੰਥਕ ਆਗੂਆਂ ਨੂੰ ਰਵਾਨਾ ਕੀਤਾ ਸੀ। ਉਸ ਮੈਮੋਰੈਂਡਮ ਵਿੱਚ ਵੀ ਇਹੋ ਬੇਨਤੀ ਕੀਤੀ ਗਈ ਸੀ ਕਿ ਸਾਲ 2015 ਦੌਰਾਨ ਪੰਜਾਬ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT ਦੇ ਮੁਖੀ IG ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨਾ ਕੀਤੀ ਜਾਵੇ

 

 

ਚੇਤੇ ਰਹੇ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਬੀਤੇ ਦਿਨੀਂ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਕਰ ਦਿੱਤੀ ਗਈ ਸੀ ਕਿਉਂਕਿ ਦੋਸ਼ ਸੀ ਕਿ ਉਨ੍ਹਾਂ ਨੇ ਚੋਣਜ਼ਾਬਤੇ ਦੀ ਉਲੰਘਣਾ ਕੀਤੀ ਹੈ

SIT ਦੇ ਮੁੱਦੇ ’ਤੇ ਜੱਥੇਦਾਰ ਧਿਆਨ ਸਿੰਘ ਮੰਡ ਵੱਲੋਂ ਸ਼ਾਂਤੀਪੂਰਨ ਰੋਸ ਧਰਨਾ

 

ਭਾਈ ਮੋਹਕਮ ਸਿੰਘ ਹੁਰਾਂ ਦੀ ਅਗਵਾਈ ਹੇਠ ਪੰਥਕ ਆਗੂਆਂ ਦਾ ਵਫ਼ਦ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ ਸੀ।

 

 

ਪੰਥਕ ਆਗੂਆਂ ਵੱਲੋਂ ਚੋਣ ਕਮਿਸ਼ਨ ਨੂੰ ਪੇਸ਼ ਕੀਤੇ ਗਏ ਯਾਦਪੱਤਰ ਵਿੱਚ ਕਿਹਾ ਗਿਆ ਸੀ ਕਿ ਪਿਛਲੇ ਚਾਰ ਸਾਲਾਂ ਤੋਂ ਦੁੱਖੀ ਸਿੱਖ ਕੌਮ ਇਨਸਾਫ਼ ਦੀ ਉਡੀਕ ਕਰ ਰਹੀ ਹੈ। ਅਕਤੂਬਰ 2015 ਦੌਰਾਨ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਪੁਲਿਸ ਗੋਲੀਬਾਰੀ ਦੌਰਾਨ ਮਾਰੇ ਗਏ ਸਨ। ਤਦ ਉੱਥੇ ਹਜ਼ਾਰਾਂ ਰੋਸ ਮੁਜ਼ਾਹਰਾਕਾਰੀ ਬਿਲਕੁਲ ਸ਼ਾਂਤ ਬੈਠੇ ਸਨ

 

 

ਮੈਮੋਰੈਂਡਮ ਵਿੱਚ ਕਿਹਾ ਗਿਆ ਸੀ ਕਿ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਸ ਗੋਲੀਕਾਂਡ ਦੀ ਜਾਂਚ ਹੀ ਨਹੀਂ ਕੀਤੀ ਤੇ ਇਨਸਾਫ਼ ਨਹੀਂ ਦਿੱਤਾ। ਪੰਥਕ ਆਗੂਆਂ ਦਾ ਕਹਿਣਾ ਹੈ ਕਿ IG ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮਾਮਲੇ ਦੀ ਜਾਂਚ ਬਹੁਤ ਈਮਾਨਦਾਰੀ ਨਾਲ ਕਰ ਰਹੇ ਸਨ

 

 

ਉਸ ਮੈਮੋਰੈਂਡਮ ਮੁਤਾਬਕ SIT ਦੀ ਚੋਣ ਪ੍ਰਕਿਰਿਆ ਵਿੱਚ ਕੋਈ ਭੂਮਿਕਾ ਨਹੀਂ ਹੈ।ਭਾਰਤੀ ਚੋਣ ਕਮਿਸ਼ਨ ਵੱਲੋਂ IG ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਢਾਹ ਲੱਗੀ ਹੈ। ਇਸ ਲਈ ਇਸ ਅਧਿਕਾਰੀ ਨੂੰ SIT ਉੱਤੇ ਬਹਾਲ ਕੀਤਾ ਜਾਵੇ।

 

 

ਇਨ੍ਹਾਂ ਹੀ ਮੰਗਾਂ ਨੂੰ ਲੈ ਕੇ ਜੱਥੇਦਾਰ ਧਿਆਨ ਸਿੰਘ ਮੰਡ ਅੱਜ ਵੀ ਸ਼ਾਂਤੀਪੂਰਨ ਧਰਨੇ ਉੱਤੇ ਬੈਠੇ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jathedar Dhian Singh Mand protest against IG Kunwar from SIT