ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਥੇਦਾਰ ਹਰਪ੍ਰੀਤ ਸਿੰਘ ਨੇ ਪਾਕਿ 'ਚ ਪੰਜਾਬ ਡੀਜੀਪੀ ਦੇ ਬਿਆਨ ਦੀ ਕੀਤੀ ਨਿਖੇਧੀ

ਪਾਕਿ ਸਥਿਤ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਖ ਵੱਖ ਗੁਰੂ ਘਰਾਂ ਵਿੱਚ ਮੱਥਾ ਟੇਕਿਆ। 

 

 

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀਜੀਪੀ (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ ਗੁਪਤਾ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸਵੇਰੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਾਮ ਨੂੰ ਅੱਤਵਾਦੀ ਬਣ ਕੇ ਵਾਪਸ ਪਰਤਦੇ ਹਨ।

 

ਉਨ੍ਹਾਂ ਕਿਹਾ ਕਿ ਡੀਜੀਪੀ ਦੇ ਬਿਆਨ ਨਾਲ ਸਮੁੱਚੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਹਿਰਦੇ ਵਲੂੰਧਰੇ ਗਏ ਹਨ।  ਪੰਜਾਬ ਸਰਕਾਰ ਨੂੰ ਡੀਜੀਪੀ ਵਿਰੁਧ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। 
 

 

ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ ‘ਚ ਸ਼ਾਮਲ ਹੋਣ ਲਈ 12 ਮੈਂਬਰੀ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੁਝ ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ।

 

ਦੱਸਣਯੋਗ ਹੈ ਕਿ ਪਾਕਿਸਤਾਨ ਰਵਾਨਾ ਹੋਇਆ ਇਹ ਜਥਾ 25 ਫਰਵਰੀ ਨੂੰ ਭਾਰਤ ਪਰਤੇਗਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jathedar Harpreet Singh denies statement of Punjab DGP in Pakistan