ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਵਾਰਾ ਦੀ ਹਦਾਇਤ `ਤੇ ਜੱਥੇਦਾਰ ਮੰਡ ਵੱਲੋਂ 10 ਜਨਵਰੀ ਦੀ ਮੀਟਿੰਗ ਮੁਲਤਵੀ

ਹਵਾਰਾ ਦੀ ਹਦਾਇਤ `ਤੇ ਜੱਥੇਦਾਰ ਮੰਡ ਵੱਲੋਂ 10 ਜਨਵਰੀ ਦੀ ਮੀਟਿੰਗ ਮੁਲਤਵੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ (ਸਮਾਨਾਂਤਰ) ਐਕਟਿੰਗ ਜੱਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਦੇ ਅਗਲੇ ਪੜਾਅ ਬਾਰੇ ਫ਼ੈਸਲਾ ਲੈਣ ਲਈ 10 ਜਨਵਰੀ ਦੀ ਤੈਅਸ਼ੁਦਾ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਇਹ ਫ਼ੈਸਲਾ ਜੱਥੇਦਾਰ ਮੰਡ ਨੇ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ `ਚ ਕੈਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਾਨਾਂਤਰ ਜੱਥੇਦਾਰ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਤੋਂ ਬਾਅਦ ਲਿਆ ਹੈ। ਚੇਤੇ ਰਹੇ ਕਿ ਜਗਤਾਰ ਸਿੰਘ ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ `ਚ ਦੋਸ਼ੀ ਹਨ।


ਜੱਥੇਦਾਰ ਮੰਡ ਨੇ ਦੱਸਿਆ ਕਿ ਜੱਥੇਦਾਰ ਹਵਾਰਾ ਨੇ 10 ਜਨਵਰੀ ਵਾਲੀ ਮੀਟਿੰਗ ਮੁਲਤਵੀ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਬਾਰੇ ਸਿੱਖ ਕੌਮ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੋਈ ਫ਼ੈਸਲਾ ਲੈਣ ਲਈ ਛੇਤੀ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਖ ਕੌਮ ਨੂੰ ਹਰ ਹਾਲਤ ਵਿੱਚ ਸ਼ਾਂਤੀ ਤੇ ਫਿਰਕੂ ਏਕਤਾ ਬਣਾ ਕੇ ਰੱਖਣੀ ਹੋਵੇਗੀ ਕਿਉਂਕਿ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਇਨਸਾਫ਼ ਜ਼ਰੂਰ ਮਿਲਣਾ ਚਾਹੀਦਾ ਹੈ।


ਇਸ ਦੌਰਾਨ 1920 ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰੀ ਬੂਟਾ ਸਿੰਘ ਨੇ ਵੀ ਸੋਮਵਾਰ ਨੂੰ ਆਪਣੇ ਸਮਰਥਕਾਂ ਦੀ ਇੱਕ ਮੀਟਿੰਗ ਸੱਦੀ ਹੋਈ ਹੈ; ਤਾਂ ਜੋ ਇਹ ਫ਼ੈਸਲਾ ਲਿਆ ਜਾ ਸਕੇ ਕਿ ਆਉਂਦੀ 8 ਜਨਵਰੀ ਨੂੰ ਮੋਗਾ ਕਨਵੈਨਸ਼ਨ ਕਰਵਾਉਣਾ ਹੈ ਜਾਂ ਨਹੀਂ। ਸ੍ਰੀ ਬੂਟਾ ਨੇ ਦੱਸਿਆ ਕਿ ਉਨ੍ਹਾਂ ਨੂੰ ਜੱਥੇਦਾਰ ਹਵਾਰਾ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਮਿਲੀ ਹੈ ਤੇ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਇਸ ਮਾਮਲੇ `ਤੇ ਵਿਚਾਰ-ਵਟਾਂਦਰਾ ਕਰਨਗੇ ਤੇ ਫਿਰ ਕੋਈ ਅਗਲਾ ਸੱਦਾ ਦੇਣਗੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jathedar Mand postpones Jan 10 meeting on Hawara direction