ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਦਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਬਿਆਨ ਹਾਸੋਹੀਣਾ, ਜੱਥੇਦਾਰ ਨੋਟਿਸ ਲੈਣ: ਚੰਨੀ 

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨ ਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਸਮਾਗਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਨੂੰ ਬੜਾ ਹੀ ਹਾਸੋ-ਹੀਣਾ ਅਤੇ ਸੁਖਬੀਰ ਬਾਦਲ ਦੀ ਸੌੜੀ ਮਾਨਸਿਕਤਾ ਦੱਸਦੇ ਕਿਹਾ ਕਿ ਸੁਖਬੀਰ ਬਾਦਲ ਖ਼ੁਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੋਂ ਵੀ ਉੱਪਰ ਸਮਝਦੇ ਹਨ।


 
ਸ. ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੇ ਤਹਿਤ ਹੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣ।

 

ਸ. ਚੰਨੀ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਤੱਕ ਨੂੰ ਵੀ ਟਿੱਚ ਜਾਣਦੇ ਹਨ ਅਤੇ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਤੋਂ ਉੱਪਰ ਸਮਝਦਾ ਹੈ।

 


ਸ. ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਅਪੀਲ ਕੀਤੀ  ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਜਿਹੇ ਬਿਆਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਮੰਨਦਿਆਂ ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jathedar of Akal Takht Sahib should take serious notice of Sukhbir statement