ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਿਆਨੀ ਹਰਪ੍ਰੀਤ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਮੀਟਿੰਗ ਕਰਕੇ ਕਰਕੇ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰ ਲਿਆ। ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਦਿੱਤਾ ਹੈ।

 

ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਐਸਜੀਪੀਸੀ ਮੁਖੀ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸਥਾਈ ਜਥੇਦਾਰ ਨਿਯੁਕਤ ਹੋਣ ਤਕ ਇਸ ਅਹੁਦੇ 'ਤੇ ਬਣੇ ਰਹਿਣਗੇ।

 

45 ਸਾਲਾ ਗਿਆਨੀ ਹਰਪ੍ਰੀਤ ਸਿੰਘ ਜੋ ਕਿ ਮੁਕਤਸਰ ਦੇ ਗਿੱਦੜਬਾਹਾ ਤੋਂ ਹਨ, ਪੰਜਾਬੀ ਯੂਨੀਵਰਸਿਟੀ ਤੋਂ ਕੁਰਾਨ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਧਾਰਮਿਕ ਸਿੱਖਿਆਵਾਂ ਦੀ ਤੁਲਨਾਤਮਕ ਅਧਿਐਨ ਵਿੱਚ ਆਪਣੀ ਪੀਐਚਡੀ ਕਰ ਰਹੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jathedar of Takht Damdama Sahib Giani Harpreet Singh has been appointed as acting jathedar of Akal Takht