ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਵਾਹਰ ਨਵੋਦਿਆ ਵਿਦਿਆਲਿਆ ਨੇ ਦਾਖ਼ਲਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਛੇਵੀਂ ਜਮਾਤ ਅਤੇ ਨੌਵੀਂ ਜਮਾਤ ਵਿੱਚ ਦਾਖ਼ਲਾ ਸੈੱਸ਼ਨ 2018-19 ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਜੋ ਕਿ ਮਿਤੀ 21 ਅਪ੍ਰੈਲ 2018 ਅਤੇ (ਨੌਵੀਂ) 19 ਮਈ 2018 ਨੂੰ ਹੋਈ ਸੀ, ਦਾ ਨਤੀਜਾ ਆ ਚੁੱਕਾ ਹੈ ਅਤੇ ਵਿਭਾਗ ਦੀ ਵੈਬਸਾਈਟ www.navodaya.gov.inਅਤੇ ਸਕੂਲ ਦੀ ਵੈੱਬਸਾਈਟ www.jnvbarnala.org.in  ਤੇ ਅਪਲੋਡ ਕਰ ਦਿੱਤਾ ਗਿਆ ਹੈ। 

 

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਵਾਹਰ ਨਵੋਦਿਆ ਵਿਦਿਆਲਿਆ, ਢਿੱਲਵਾਂ ਬਰਨਾਲਾ ਦੀ ਰਹਿਨੁਮਾਈ ਵਿੱਚ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਚੁਣੇ ਗਏ ਉਮੀਦਵਾਰ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਮਿਤੀ 24 ਜੁਲਾਈ 2018 ਤੋਂ 27 ਜੁਲਾਈ 2018 ਤੱਕ ਜਵਾਹਰ ਨਵੋਦਿਆ ਵਿਦਿਆਲਿਆ,ਵਿਦਿਆਲਿਆ ਢਿੱਲਵਾਂ ਵਿਖੇ ਪਹੁੰਚ ਕੇ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ।

 

ਵਧੇਰੇ ਜਾਣਕਾਰੀ ਲਈ ਸਕੂਲ ਦੇ ਫੋਨ ਨੰ. 01679-223162 ਤੇ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jawahar Navodaya Vidyalaya declared the result of admission test