ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਤੇ ਹਰਿਆਣਾ HC ਦੇ ਨਵੇਂ ਚੀਫ਼ ਜਸਟਿਸ ਵਜੋਂ ਰਾਜਪਾਲ ਨੇ ਜਸਟਿਸ ਰਵੀ ਸ਼ੰਕਰ ਝਾਅ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 35ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਸਨ।

 

ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੀ ਕਾਰਵਾਈ ਪੰਜਾਬ ਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਚਲਾਈ ਗਈ।

 

ਇਸ ਸਮਾਗਮ ਵਿੱਚ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਦੇ ਮਾਣਯੋਗ ਜੱਜ ਸਾਹਿਬਾਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸੂਚਨਾ ਕਮਿਸ਼ਨਰ ਸੁਰੇਸ਼ ਅਰੋੜਾ ਅਤੇ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਵੀ ਸ਼ਾਮਲ ਸਨ।

 

ਸਮਾਗਮ ਵਿੱਚ ਨਵ-ਨਿਯੁਕਤ ਚੀਫ਼ ਜਸਟਿਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਗੁਰਜੀਤ ਸਿੰਘ ਔਜਲਾ, ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ, ਪ੍ਰਮੁੱਖ ਸਕੱਤਰ (ਵਿੱਤ) ਅਨਿਰੁਧ ਤਿਵਾੜੀ, ਡੀ.ਜੀ.ਪੀ (ਚੰਡੀਗੜ) ਸੰਜੇ ਬੇਨੀਵਾਲ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਮ ਅਤੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਸ਼ਾਮਲ ਹੋਏ। ਇਸ ਮੌਕੇ ਪੰਜਾਬ ਪੁਲਿਸ ਬੈਂਡ ਵਲੋਂ ਰਾਸ਼ਟਰੀ ਗੀਤ ਦੀਆਂ ਧੁਨਾਂ ਵਜਾਈਆਂ ਗਈਆਂ।

 

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪਦਉੱਨਤੀ ਉਪਰੰਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਨਿਯੁਕਤੀ ਸੁਪਰੀਮ ਕੋਰਟ ਵਿੱਚ ਹੋ ਗਈ ਸੀ ਜਿਸ ਉਪਰੰਤ ਇਸ ਅਸਾਮੀ ਨੂੰ ਭਰਨ ਲਈ ਭਾਰਤ ਦੇ ਰਾਸ਼ਟਰਪਤੀ ਨੇ ਜਸਟਿਸ ਰਵੀ ਸ਼ੰਕਰ ਝਾਅ ਦੀ ਬਤੌਰ ਚੀਫ ਜਸਟਿਸ, ਪੰਜਾਬ ਤੇ ਹਰਿਆਣਾ ਹਾਈ ਕੋਰਟ ਵਜੋਂ ਨਿਯੁਕਤੀ ਲਈ ਨੋਟੀਫ਼ਿਕੇਸ਼ਨ ਕੀਤਾ ਸੀ। ਮੌਜੂਦਾ ਸਮੇਂ ਜਸਟਿਸ ਰਾਜੀਵ ਸ਼ਰਮਾ ਪੰਜਾਬ ਤੇ ਹਰਿਆਣਾ ਹਾਈ ਕੋਰਟ  ਦੇ ਐਕਟਿੰਗ ਚੀਫ ਜਸਟਿਸ ਵਜੋਂ ਕਾਰਜਭਾਰ ਸੰਭਾਲ ਰਹੇ ਸਨ।

 

ਜਸਟਿਸ ਰਵੀ ਸ਼ੰਕਰ ਝਾਅ ਮੌਜੂਦਾ ਨਿਯੁਕਤੀ ਤੋਂ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਇਸ ਸਾਲ ਜੂਨ ਮਹੀਨੇ ਤੋਂ ਐਕਟਿੰਗ ਚੀਫ਼ ਜਸਟਿਸ ਵਜੋਂ ਕੰਮ ਕਰ ਰਹੇ ਸਨ। ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਸਤੰਬਰ 1986 ਵਿੱਚ ਵਕਾਲਤ ਦਾ ਪੇਸ਼ਾ ਸ਼ੁਰੂ ਕਰਨ ਵਾਲੇ 58 ਸਾਲਾ ਜਸਟਿਸ ਝਾਅ ਨੇ ਸਾਲ 2007 ਵਿੱਚ ਬਤੌਰ ਹਾਈ ਕੋਰਟ ਜੱਜ ਪਦਉੱਨਤ ਹੋਣ ਤੋਂ ਪਹਿਲਾਂ ਜਬਲਪੁਰ ਵਿਖੇ ਹਾਈ ਕੋਰਟ ਵਿੱਚ ਸਿਵਲ, ਦੀਵਾਨੀ ਤੇ ਸੰਵਿਧਾਨਕ ਕੇਸਾਂ ਦੀ ਵਕਾਲਤ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JHA SWORN IN ASNEW PUNJAB AND HARYANA HC CJ BY PUNJAB GOVERNOR IN CAPT AMARINDER PRESENCE