ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 7 ਜ਼ਿਲ੍ਹਿਆਂ ’ਚ ਹੋਣਗੇ ‘ਆਲਮੀ ਕਬੱਡੀ ਟੂਰਨਾਮੈਂਟ-2019’

ਪੰਜਾਬ ਸਰਕਾਰ ਵਲੋਂ ਆਲਮੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਵਾਸਤੇ ਜ਼ੋਰ-ਸ਼ੋਰ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਹ ਕੰਮ ਟੂਰਨਾਮੈਂਟ ਸ਼ੁਰੂ ਹੋਣ ਤੋਂ ਕਾਫੀ ਪਹਿਲਾਂ ਕਰ ਲੈਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਦੇ ਆਧਾਰ ’ਤੇ ਵੱਖ-ਵੱਖ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਨੇ ਇਸ ਬਾਰੇ ਕਾਰਵਾਈ ਆਰੰਭ ਦਿੱਤੀ ਹੈ।

 

ਜਾਣਕਾਰੀ ਮੁਤਾਬਕ ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਇਨਾਂ ਦੇ ਸਾਰੇ ਮੈਚ ਸੱਤ ਜ਼ਿਲਿਆਂ ਕਪੂਰਥਲਾ, ਅੰਮਿ੍ਰਤਸਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ, ਰੂਪ ਨਗਰ ਅਤੇ ਗੁਰਦਾਸਪੁਰ ਵਿਖੇ ਕਰਵਾਏ ਜਾਣਗੇ। ਇਨਾਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੈਨਿਊ ਕਮੇਟੀਆਂ ਅਤੇ ਹੋਰ ਅਧਿਕਾਰੀ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਲੱਗੇ ਹੋਏ ਹਨ। 

 

ਇਸ ਤੋਂ ਇਲਾਵਾ ਸਟੇਡੀਅਮਾਂ ਨੂੰ ਨਵਿਆਉਣ, ਉਨਾਂ ਦੀ ਮੁਰੰਮਤ ਕਰਨ, ਖੇਡ ਮੈਦਾਨਾਂ ਨੂੰ ਦਰੁੱਸਤ ਕਰਨ ਤੋਂ ਇਲਾਵਾ ਬਾਥਰੂਮਾਂ ਤੇ ਪਖਾਨਿਆਂ ਦੀ ਮੁਰੰਮਤ, ਲਾਈਟਾਂ ਤੇ ਬੈਕ ਅੱਪ ਜਨਰੇਟਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

 

ਨਾਲ ਹੀ ਖਿਡਾਰੀਆਂ ਦੇ ਰਿਟਾਇਰਿੰਗ ਰੂਮਜ਼, ਉਨਾਂ ਦੀ ਬੋਰਡਿੰਗ, ਲੋਜਿੰਗ ਦੇ ਨਾਲ-ਨਾਲ 15 ਤੋਂ 20 ਹਜ਼ਾਰ ਦਰਸ਼ਕਾਂ ਦੇ ਬੈਠਣ ਲਈ ਥਾਂ, ਸਟੇਡੀਅਮਾਂ ਦੇ ਬਾਹਰ ਪਾਰਕਿੰਗਾਂ ਅਤੇ ਲੋਕਾਂ ਦੇ ਆਉਣ ਤੇ ਵਾਪਿਸ ਜਾਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। 

 

ਸਟੇਡੀਅਮਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਚੌਕਾਂ ਦੀ ਸਜਾਵਟ ਕੀਤੀ ਜਾ ਰਹੀ ਹੈ ਅਤੇ ਸਾਫ ਸਫਾਈ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸ ਵਾਰ ਸਟੇਡੀਅਮਾਂ ਦੀ ਡੈਕੋਰੇਸ਼ਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਬੈਕਡਰੋਪ, ਹੋਰਡਿੰਗ ਅਤੇ ਬੈਨਰ ਲਾਏ ਜਾ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kabaddi Tournament 2019 will be held in 7 districts of Punjab