ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦਾ ਕੰਢੀ ਖੇਤਰ ਵਿਕਾਸ ਬੋਰਡ ਹੋਵੇਗਾ ਮੁੜ ਸੁਰਜੀਤ

ਪੰਜਾਬ ਦਾ ਕੰਢੀ ਖੇਤਰ ਵਿਕਾਸ ਬੋਰਡ ਹੋਵੇਗਾ ਮੁੜ ਸੁਰਜੀਤ

ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਜਾਰੀਬਜਟ ਤੋਂ ਪਹਿਲਾਂ ਵਿਚਾਰ ਵਟਾਂਦਰੇ ਦੇ ਦੂਜੇ ਗੇੜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੰਢੀ ਖੇਤਰ ਵਿਕਾਸ ਬੋਰਡ ਦੀ ਮੁੜ ਸੁਰਜੀਤੀ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਯਕਮੁਸ਼ਤ ਗਰਾਂਟ ਤੁਰੰਤ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ

 


ਦੋਆਬਾ ਖੇਤਰ ਦੇ ਵਿਧਾਇਕਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਉਨ੍ਹਾਂ ਕਿਹਾ ਕਿ ਇਹ ਗਰਾਂਟ ਪੀਣ ਵਾਲੇ ਪਾਣੀ, ਸੜਕੀ ਸੰਪਰਕ ਅਤੇ ਬਿਜਲੀ ਵਰਗੀਆਂ ਬੁਨਿਆਦੀ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੀ ਜਾਵੇਗੀ ਮੁੱਖ ਮੰਤਰੀ ਨੇ ਕੰਢੀ ਖੇਤਰ ਵਿੱਚ ਡੂੰਘੇ ਟਿਉਬਵੈਲ ਲਾਉਣ ਲਈ 10 ਕਰੋੜ ਰੁਪਏ ਦੀ ਵਾਧੂ ਰਾਸ਼ੀ ਜਾਰੀ ਕਰਨ ਲਈ ਵੀ ਵਿੱਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ

 


ਕੈਪਟਨ ਅਮਰਿੰਦਰ ਸਿੰਘ ਨੇ ਕੰਢੀ ਖੇਤਰ ਦੇ ਘਰੇਲੂ ਅਤੇ ਖੇਤੀਬਾੜੀ ਖਪਤਕਾਰਾਂ ਨੂੰ 24 ਘੰਟੇ ਬਿਨਾਂ ਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਵਾਸਤੇ ਵੀ ਬਿਜਲੀ ਵਿਭਾਗ ਨੂੰ ਕਦਮ ਚੁੱਕਣ ਵਾਸਤੇ ਹੁਕਮ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੇ ਬਿਜਲੀ ਮੰਤਰੀ ਨੂੰ ਇਹ ਮਾਮਲਾ ਅੱਗੇ ਖੜ੍ਹਨ ਲਈ ਆਖਿਆ ਹੈ

 


ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿੱਤੀ ਔਕੜਾਂ ਦੇ ਬਾਵਜੂਦ ਸੂਬਾ ਸਰਕਾਰ ਹੁਣ ਵਧੀ ਹੋਈ ਮਾਸਿਕ ਸਮਾਜਿਕ ਸੁਰੱਖਿਆ ਪੈਨਸ਼ਨ ਨਿਯਮਿਤ ਤੌਰ 'ਤੇ ਦੇ ਰਹੀ ਹੈ ਅਤੇ 19.2 ਲੱਖ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ 1600 ਕਰੋੜ ਰੁਪਏ ਪਾਏ ਗਏ ਹਨ ਇਸੇ ਤਰ੍ਹਾਂ ਹੀ ਆਸ਼ੀਰਵਾਦ ਸਕੀਮ ਦੇ ਹੇਠ ਵਿੱਤੀ ਸਹਾਇਤਾ 15000 ਤੋਂ ਵਧਾ ਕੇ 21000 ਰੁਪਏ ਕੀਤੀ ਗਈ ਹੈ ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਵੱਲੋਂ ਲਿਆ 50 ਹਜ਼ਾਰ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਇਸ ਨਾਲ 15890 ਵਿਅਕਤੀਆਂ ਨੂੰ 52 ਕਰੋੜ ਰੁਪਏ ਦੀ ਰਾਸ਼ੀ ਦਾ ਲਾਭ ਹੋਇਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kandi area development boards will be rejuvenated