ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਪੂਰਥਲਾ: ਗੁਰਦੁਆਰਾ ਰਬਾਬਸਰ ਸਾਹਿਬ ਭਰੋਆਣਾ ਵਿਖੇ 3 ਦਿਨਾ ‘ਰਬਾਬ ਉੱਤਸਵ’

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਿਸਟੀ ਪਟਿਆਲਾ ਦੇ ਸੰਗੀਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਬਾਬਸਰ ਸਾਹਿਬ ਭਰੋਆਣਾ ਵਿਖੇ ਕਰਵਾਇਆ ਗਿਆ 3 ਦਿਨਾ ਰਬਾਬ ਉਤਸਵ ਅੱਜ ਸੰਗਤ  ਨੂੰ ਰੂਹਾਨੀਅਤ ਨਾਲ ਜੋੜਦਾ ਹੋਇਆ ਸਮਾਪਤ ਹੋ ਗਿਆ। 


ਰਬਾਬ ਉਤਸਵ ਦੌਰਾਨ ਕੁੱਲ 27 ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਾਗ ਅਧਾਰਿਤ ਕੀਰਤਨ ਕੀਤਾ ਗਿਆ ਉੱਥੇ ਹੀ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਵਾਨਾਂ ਵਲੋਂ ਗੁਰਬਾਣੀ ਤੇ ਰਬਾਬ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਰਬਾਬ ਉਤਸਵ ਦੌਰਾਨ ਮੁੱਖ ਤੌਰ ’ਤੇ ਪ੍ਰਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੇ ਪ੍ਰਦਮ ਸ੍ਰੀ ਸਿੰਘ ਬੰਧੂ ਭਾਈ ਸੁਰਿੰਦਰ ਸਿੰਘ ਵਲੋਂ ਆਪਣੀ ਕਲਾ ਰਾਹੀਂ ਸੰਗਤ ਨੂੰ ਆਨੰਦਿਤ ਕੀਤਾ ਗਿਆ। 


ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ  ਵਲੋਂ ਵੀ ਅੱਜ ਰਬਾਰ ਉਤਸਵ ਦੇ ਆਖਰੀ ਦਿਨ ਸ਼ਿਰਕਤ ਕੀਤੀ ਗਈ। ਇਸ ਮੌਕੇ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵੱਖਵੱਖ ਅਸਥਾਨਾਂ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾ ਰਹੀ ਹੈ।

 

ਉਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ‘ਸ੍ਰੀ ਗੁਰੂ ਨਾਨਕ ਐਂਡਵਾਂਸ ਸਟੱਡੀਜ਼ ’ ਚੇਅਰ ਸਥਾਪਿਤ ਕਰਨ ਦੀ ਲੋੜ ’ਤੇ ਜ਼ੋਰ ਵੀ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਰਾਗ ਅਧਾਰਿਤ ਕੀਰਤਨ, ਸੂਖਮ ਕਲਾ ਨੂੰ ਪ੍ਰਫੁੱਲਿਤ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਏਗਾ। 


ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੇ ਪੰਜਾਬੀ ਯੂਨੀਵਰਸਿਟੀ ਦਾ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ’ਤੇ ਧੰਨਵਾਦ ਕੀਤਾ। 


ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸੇ ਸਾਲ ਹੀ 55 ਸੈਮੀਨਾਰ, ਕਾਨਫਰੰਸਾਂ ਤੇ ਸੰਗੀਤਕ ਗੋਸ਼ਟੀਆਂ ਕਰਵਾਈਆਂ ਹਨ। 


ਅੱਜ ਆਖਰੀ ਦਿਨ ਭਾਈ ਮਰਦਾਨਾ ਜੀ ਤੇ ਰਬਾਬ ਦੀ ਗੁਰਮਤਿ ਸੰਗੀਤ ਵਿਚ ਮਹਾਨਤਾ ਬਾਰੇ ਇਕ ਕੌਮੀ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿਚ ਡਾ. ਗੁਰਨਾਮ ਸਿੰਘ ਸਾਬਕਾ ਮੁਖੀ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ  ਨੇ ਮੁੱਖ ਤੌਰ ’ਤੇ ਵਿਚਾਰ ਰੱਖੇ।

 

ਇਸ ਤੋਂ ਇਲਾਵਾ ਪ੍ਰੋ. ਯਸ਼ਪਾਲ ਸ਼ਰਮਾ ਤੇ ਪ੍ਰੋ. ਗੁਰਮੀਤ ਸਿੰਘ ਜੋ ਕਿ ਪੰਜਾਬੀ ਯੂਨੀਵਰਸਿਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਇੰਚਾਰਜ ਹਨ , ਵਲੋਂ ਵੀ ਆਪਣੇ ਕੀਮਤੀ ਵਿਚਾਰ ਰੱਖੇ ਗਏ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kapurthala: 3-day Rabab Utsav dedicated to 550th Prakash Purab