ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨੈਲ ਸਿੰਘ ਪੀਰ ਮੁਹੰਮਦ ਨੂੰ ਮਿਲੀ ਨਵੀਂ ਜ਼ਿੰਮੇਦਾਰੀ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਗੱਲ ਦੀ ਜਾਣਕਾਰੀ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦਿੱਤੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਉਨ੍ਹਾਂ ਕਿਹਾ ਕਿ ਸ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਅੱਜ ਇਹ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਉਹ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਕੰਮ ਕਰਨ ਅਤੇ ਮੀਡੀਆ ਚੈਨਲਾਂ ਵਿੱਚ ਪਾਰਟੀ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਵਧੇਰੇ ਚੰਗੇ ਢੰਗ ਨਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਵੀ ਜਲਦੀ ਕੀਤੀ ਜਾਵੇਗੀ।

 

ਦੱਸਣਯੋਗ ਹੈ ਕਿ ਕਰਨੈਲ ਸਿੰਘ ਪੀਰ ਮੁਹੰਮਦ ਸਿੱਖ ਰਾਜਨੀਤੀ ਵਿੱਚ 1995 'ਚ ਸ਼ਾਮਿਲ ਹੋਏ ਸਨ ਤੇ ਉਨ੍ਹਾਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਚੁਣਿਆ ਗਿਆ ਸੀ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Karnail Singh Peermohammad Receives New Responsibility