ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਟਕਸਾਲੀ 'ਚ ਸਾਥੀਆਂ ਸਮੇਤ ਸ਼ਾਮਲ ਹੋਏ ਕਰਨੈਲ ਸਿੰਘ ਪੀਰ ਮੁਹੰਮਦ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (AISSF) ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਆਪਣੇ ਸਮਰਥਕਾਂ ਦੇ ਨਾਲ ਰਸਮੀ ਤੌਰ 'ਤੇ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਚ ਸ਼ਾਮਲ ਹੋ ਗਏ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ’84 ਸਿੱਖ ਕਤਲੇਆਮ ਦੇ ਪੀੜਤਾਂ ਦੀ ਜੰਗ ਪਿਛਲੇ ਕਈ ਸਾਲਾਂ ਤੋਂ ਲੜ ਰਿਹਾ ਹੈ ਤੇ ਜਦੋਂ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ, ਇਹ ਜੰਗ ਉਦੋਂ ਤੱਕ ਜਾਰੀ ਰਹੇਗੀ।

 

ਸ਼ੋ੍ਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਕਾਰਪੋਰੇਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਾਈਜੈਕ ਕਰ ਲਿਆ ਗਿਆ ਹੈ ਜਿਸ ਕਾਰਨ ਸਾਡੀਆਂ ਸਰਬਤ ਦੇ ਭਲੇ ਲਈ ਕੀਤੀਆਂ ਗਈਆਂ ਮੰਗਾਂ ਨੂੰ ਲਾਂਭੇ ਕੀਤਾ ਗਿਆ ਜਾ ਰਿਹਾ ਸੀ। 

 

ਉਨ੍ਹਾਂ ਨਵਾਂ ਅਕਾਲੀ ਦਲ ਟਕਸਾਲੀ ਬਣਾਉਣ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਅਸੀਂ ਕਿਸੇ ਅਹੁਦੇ ਲਈ ਪਾਰਟੀ ਨਹੀਂ ਬਣਾਈ ਬਲਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਸੀਂ ਇੱਕਜੁੱਟ ਹੋਏ ਹਾਂ।

 

ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸਾਡਾ ਅਤੇ ਫੂਲਕਾ ਸਾਹਿਬ ਦਾ ਮਿਸ਼ਨ ਇੱਕ ਹੀ ਹੈ। ਅਸੀਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਆਪਣਾ ਪੂਰਾ ਜ਼ੋਰ ਲਗਾ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਐਚਐਸ ਫੂਲਕਾ ਦਾ ਸਾਥ ਵੀ ਦੇਵਾਂਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਪ੍ਰੈਸ ਕਾਨਫਰੰਸ ਚ ਇਨ੍ਹਾਂ ਆਗੂਆਂ ਤੋਂ ਇਲਾਵਾ ਰਤਨ ਸਿੰਘ ਅਜਨਾਲਾ, ਉਜਾਗਰ ਸਿੰਘ ਬਡਾਲੀ, ਸਰਦਾਰ ਮਨਮੋਹਨ ਸਿੰਘ, ਸਾਬਕਾ ਵਿਧਾਇਕ ਬਿਆਸ, ਜਥੇਦਾਰ ਮੋਹਿੰਦਰ ਸਿੰਘ ਹੁਸੈਨਪੁਰ ਹਾਜ਼ਰ ਸਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Karnail Singh Peermohammad who joined the Akali Dal Taksali along with his colleagues