ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਇੰਦਰ ਸਿੰਘ ਢਿੱਲੋਂ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਲਾਏ

ਨੌਜਵਾਨ ਆਗੂ ਕਰਨਇੰਦਰ ਸਿੰਘ ਢਿੱਲੋਂ ਨੂੰ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ।

 

ਕਰਨਇੰਦਰ ਸਿੰਘ ਢਿੱਲੋਂ ਜੋ ਯੂਥ ਕਾਂਗਰਸ ਦੇ ਸਕੱਤਰ ਰਹੇ ਹਨ, ਲੋਕ ਸਭਾ ਹਲਕਾ ਸੰਗਰੂਰ ਅਤੇ ਬਰਨਾਲਾ ਸ਼ਹਿਰ ਦੀਆਂ ਕਈ ਨੌਜਵਾਨਾਂ ਸੰਸਥਾਵਾਂ ਨਾਲ ਜੁੜੇ ਹੋਏ ਹਨ। ਉਹ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਹਨ। 

 

ਇਸ ਨਿਯੁਕਤੀ 'ਤੇ ਕਰਨਇੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। 

 

ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਮੁੱਖ ਮੰਤਰੀ ਜੀ ਦੀ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਨੀਤੀ 'ਤੇ ਵੀ ਮੋਹਰ ਲੱਗੀ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਬਰਨਾਲਾ ਜ਼ਿਲੇ ਵਿੱਚ ਲਾਗੂ ਕਰਨ ਵਿੱਚ ਪੂਰੀ ਵਾਹ ਲਾਉਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Karninder Singh Dhillon appointed Chairman of District Planning Committee Barnala