ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਆਖਰੀ ਪਲਾਂ 'ਚ ਮੁਲਤਵੀ

ਕਰਤਾਰਪੁਰ ਲਾਂਘੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੰਤਮ ਖਰੜੇ 'ਤੇ ਸਹਿਮਤੀ ਨਾ ਹੋਣ ਕਾਰਨ ਐਤਵਾਰ ਨੂੰ ਸ਼ੁਰੂ ਹੋਏ ਸ੍ਰੀ ਗੁਰੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਗਈ ਹੈ।

 

ਹਰੇਕ ਸ਼ਰਧਾਲੂ ਤੋਂ 20 ਡਾਲਰ (1,421 ਰੁਪਏ) ਫੀਸ ਲੈਣ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘੇ ਦੇ ਪ੍ਰਸਤਾਵ ਵਿਚਾਲੇ ਰੁਕਾਵਟ ਹੈ। ਭਾਰਤ ਪਾਕਿਸਤਾਨ ਦੀ ਇਸ ਸਥਿਤੀ ਦਾ ਸਖਤ ਵਿਰੋਧ ਕਰ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਫੀਸਾਂ ਇੱਕਠੀਆਂ ਕਰਨ 'ਤੇ ਅੜਿਆ ਹੋਇਆ ਹੈ।

 

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿਸਤਾਨ ਅਧਿਕਾਰੀਆਂ ਵਿਚਕਾਰ ਤਿੰਨ ਮੀਟਿੰਗਾਂ ਹੋਈਆਂ ਹਨ। ਪਿਛਲੀ ਬੈਠਕ ਵਿਚ ਪਾਕਿਸਤਾਨ ਨੇ ਪ੍ਰਤੀ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਰੱਖੀ। ਇਸ ਸਥਿਤੀ ਦਾ ਭਾਰਤੀ ਅਧਿਕਾਰੀਆਂ ਨੇ ਤੁਰੰਤ ਵਿਰੋਧ ਕੀਤਾ ਸੀ।

 

ਭਾਰਤ ਨੇ ਦਲੀਲ ਦਿੱਤੀ ਕਿ ਕਰਤਾਰਪੁਰ ਲਾਂਘਾ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਇਆ ਗਿਆ ਹੈ। ਦੁਨੀਆ ਦੇ ਕਿਸੇ ਵੀ ਦੇਸ਼ ਚ ਧਾਰਮਿਕ ਗਲਿਆਰੇ 'ਤੇ ਦਾਖਲਾ ਫੀਸ ਵਸੂਲਣ ਦੀ ਕੋਈ ਪ੍ਰਥਾ ਨਹੀਂ ਹੈ, ਪਰ ਪਾਕਿਸਤਾਨ ਨੇ ਭਾਰਤ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕਰਨ ਲਈ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ 9 ਨਵੰਬਰ ਨੂੰ ਆਪਣੇ ਪਾਸਿਓਂ ਲਾਂਘੇ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੁਝ ਚੋਣਵੇਂ ਅਧਿਕਾਰੀਆਂ ਨਾਲ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur Corridor Online Registration Process Delayed at Last Moment