ਅਗਲੀ ਕਹਾਣੀ

ਕਰਤਾਰਪੁਰ ਲਾਂਘਾ: ਕੈਪਟਨ ਨੇ ਕੇਂਦਰੀ ਟੀਮ ਸਾਹਮਣੇ ਰੱਖੀਆਂ ਅਹਿਮ ਮੰਗਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਆਨਲਾਈਨ ਅਪਲਾਈ ਕਰਨ ਲਈ ਮਿੱਥੇ ਗਏ 30 ਦਿਨ ਦੇ ਸਮੇਂ ਨੂੰ ਘਟਾਉਣ ਦੀ ਮੰਗ ਕੀਤੀ ਹੈ ਮੁੱਖ ਮੰਤਰੀ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਕਰਤਾਰਪੁਰ ਲਾਂਘੇ ਦੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ

 

 


ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਟੀਮ ਨੂੰ ਸ਼ਰਧਾਲੂਆਂ ਲਈ -ਪਰਮਿਟ ਜਾਰੀ ਕਰਨ ਦੀ ਸੰਭਾਵਨਾ ਤਲਾਸ਼ਣ ਤੋਂ ਇਲਾਵਾ ਡੇਰਾ ਬਾਬਾ ਨਾਨਕ ਵਿਖੇ ਪਾਸਪੋਰਟ ਸੇਵਾ ਕੇਂਦਰ ਸਥਾਪਤ ਕਰਨ ਲਈ ਵੀ ਆਖਿਆ ਤਾਂ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕਰਨ ਵਾਲੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੂੰ ਸਹੂਲਤ ਹਾਸਲ ਹੋ ਸਕੇ

 

ਉਨਾਂ ਕਿਹਾ ਕਿ ਅਜਿਹਾ ਸੇਵਾ ਕੇਂਦਰ ਦੂਰ-ਦਰਾਡੇ ਅਤੇ ਪੇਂਡੂ ਇਲਾਕਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਸਹਾਈ ਸਿੱਧ ਹੋਵੇਗਾ ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨਤੇ ਦਬਾਅ ਬਣਾ ਕੇ ਸ਼ਰਧਾਲੂਆਂ ਲਈ ਮਿੱਥੀ 20 ਡਾਲਰ ਫੀਸ ਨੂੰ ਹਟਾਉਣ ਦੀ ਮੁੜ ਅਪੀਲ ਕੀਤੀ


ਇਸੇ ਦੌਰਾਨ ਮੁੱਖ ਮੰਤਰੀ ਨੇ ਚੰਡੀਗੜ ਦੇ ਰੀਜਨਲ ਪਾਸਪੋਰਟ ਅਫ਼ਸਰ ਨੂੰ ਆਖਿਆ ਕਿ ਸ਼ਰਧਾਲੂਆਂ ਨੂੰ ਪਹਿਲ ਦੇ ਆਧਾਰਤੇ ਪਾਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਫਾਸਟ ਟਰੈਕ ਅਤੇ ਪਹੁੰਚਯੋਗ ਢੰਗ-ਤਰੀਕਾ ਯਕੀਨੀ ਬਣਾਉਣ ਲਈ ਆਖਿਆ ਉਨਾਂ ਨੇ ਵਿਭਾਗ ਨੂੰ ਇਹ ਵੀ ਆਖਿਆ ਕਿ ਆਨਲਾਈਨ ਅਪਲਾਈ ਕਰਨ ਲਈ ਸ਼ਰਧਾਲੂਆਂ ਦੀ ਮਦਦ ਵਾਸਤੇ ਸੂਬਾ ਭਰ ਵਿੱਚ ਪਾਸਪੋਰਟ ਕੈਂਪ ਲਾਉਣੇ ਤੁਰੰਤ ਸ਼ੁਰੂ ਕੀਤੇ ਜਾਣ


ਸ਼ਰਧਾਲੂਆਂ ਦੀ ਸਹੂਲਤ ਲਈ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਵਿਅਕਤੀ 10 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਉਨਾਂ ਕਿਹਾ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਏ ਕਿ ਲਾਂਘੇ ਵਾਲੀ ਥਾਂਤੇ ਪਾਕਿਸਤਾਨ ਵੱਲੋਂ ਕਰੰਸੀ ਵਟਾਉਣ ਲਈ ਲੋੜੀਂਦੇ ਬੂਥ ਸਥਾਪਤ ਕੀਤੇ ਜਾਣ


ਭਾਰਤ ਵਾਲੇ ਪਾਸੇ ਉਸਾਰੇ ਜਾ ਰਹੇ ਪੁਲ ਅਤੇ ਚਾਰ-ਮਾਰਗੀ ਹਾਈਵੇਅ ਦੇ ਨਾਲ-ਨਾਲ ਦਰਸ਼ਨ ਸਥਲ ਦੇ ਡਿਜ਼ਾਈਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕੇਂਦਰੀ ਟੀਮ ਨੂੰ ਇਨਾਂ ਦਾ ਕੰਮ ਛੇਤੀ ਤੋਂ ਛੇਤੀ ਨਿਬੇੜਣ ਲਈ ਆਖਿਆ 177.50 ਕਰੋੜ ਦੀ ਲਾਗਤ ਨਾਲ ਉਸਾਰੀ ਜਾ ਰਹੇ ਆਲਾ ਦਰਜੇ ਦੀ ਪੈਸੰਜਰ ਟਰਮੀਨਲ ਦੀ ਇਮਾਰਤ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੇਂਦਰੀ ਟੀਮ ਵੱਲੋਂ ਇਸ ਦੀ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਹ ਪ੍ਰੋਜੈਕਟ 31 ਅਕਤੂਬਰ 2019 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ


ਮੁੱਖ ਮੰਤਰੀ ਨੇ ਮੌਜੂਦਾ ਸਾਲ ਦੌਰਾਨ ਅੰਤਰਰਾਸ਼ਟਰੀ ਸਰਹੱਦ ਨਾਲ ਜੁੜਨ ਲਈ ਆਰਜ਼ੀ ਤੌਰਤੇ ਉਸਾਰੀ ਜਾ ਰਹੀ ਸਰਵਿਸ ਰੋਡ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਹ ਪ੍ਰੋਜੈਕਟ 15 ਅਕਤੂਬਰ 2019 ਤੱਕ ਮੁਕੰਮਲ ਹੋ ਜਾਵੇਗਾ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਟੀਮ ਨੂੰ ਆਖਿਆ ਕਿ ਸ਼ਹਿਰੀ ਹਵਾਬਾਜ਼ੀ ਵਿਭਾਗ ਅਤੇ ਰੇਲਵੇ ਵੱਲੋਂ ਕ੍ਰਮਵਾਰ ਅੰਮਿ੍ਰਤਸਰ ਹਵਾਈ ਅੱਡੇ ਅਤੇ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਦਿੱਖ ਸੰਵਾਰਨ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ


ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਜ਼ਾਨਾ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਬਾਰੇ ਪੁੱਛੇ ਜਾਣਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐਸ.ਸੀ.ਐਲ. ਦਾਸ ਨੇ ਦੱਸਿਆ ਕਿ ਕੇਂਦਰੀ ਟੀਮ ਨੇ ਆਪਣੇ ਪਾਕਿਸਤਾਨੀ ਹਮਰੁਤਬਿਆਂ ਕੋਲ ਇਸ ਮਸਲੇ ਨੂੰ ਉਠਾਇਆ ਹੋਇਆ ਹੈ ਪਾਕਿਸਤਾਨ ਹੁਣ ਤੱਕ ਰੋਜ਼ਾਨਾ ਵੱਧ ਤੋਂ ਵੱਧ 5000 ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਦੇਣ ਲਈ ਸਹਿਮਤ ਹੋਇਆ ਹੈ ਅਤੇ ਵਿਸ਼ੇਸ਼ ਦਿਨਾਂ ਦੌਰਾਨ ਇਸ ਦੀ ਹੱਦ ਵਧਾਉਂਦਿਆਂ 10,000 ਜਾਂ ਇਸ ਤੋਂ ਵੱਧ ਹੋਵੇਗੀ


ਇਸ ਤੋਂ ਪਹਿਲਾਂ ਭਾਰਤ ਸਰਕਾਰ ਦੇ ਜਾਂਚ ਬਿਊਰੋ ਦੇ ਕਮਿਸ਼ਨਰ ਰਾਜੀਵ ਰੰਜਨ ਵਰਮਾ ਨੇ ਆਪਣੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਅਪਲਾਈ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਛੇਤੀ ਹੀ ਕੀਤੀ ਜਾਵੇਗੀ ਅਤੇ ਇਹ ਪੋਰਟਲ ਗੁਰਮੁਖੀ ਅਤੇ ਅੰਗਰੇਜ਼ੀ, ਦੋਵੇਂ ਭਾਸ਼ਾਵਾਂ ਵਿੱਚ ਹੋਵੇਗਾ

 

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਅਤੇ ਸੁਰੱਖਿਆ ਦੇ ਮਜ਼ਬੂਤ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ 15,78,09,000 ਦੀ ਰਕਮ ਪ੍ਰਵਾਨ ਕੀਤੀ ਹੈ ਇਸ ਬੁਨਿਆਦੀ ਢਾਂਚੇ ਵਿੱਚਐਚਟਾਈਪ ਬਿਲਡਿੰਗ ਵਾਲਾ ਪੁਲੀਸ ਥਾਣਾ, ਪੁਲੀਸ ਲਈ ਦਫ਼ਤਰ ਦੀ ਜਗਾ ਤੋਂ ਇਲਾਵਾ 50 ਰਿਹਾਇਸ਼ੀ ਫਲੈਟ ਅਤੇ 150 ਪੁਲੀਸ ਮੁਲਾਜ਼ਮਾਂ ਲਈ ਹੋਸਟਲ ਦੀ ਰਿਹਾਇਸ਼ ਸ਼ਾਮਲ ਹੈ
 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur corridor: Captain makes important demands in front of central team