ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਰਾਹੀਂ ਅਧਿਕਾਰਤ ਪਹਿਲੇ ਜੱਥੇ ਨਾਲ ਪਾਕਿ ਜਾਣਗੇ ਸੰਨੀ ਦਿਓਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਥਿਤ ਕਰਤਾਰਪੁਰ ਗੁਰਦੁਆਰੇ ਜਾਣ ਲਈ ਭਾਰਤ ਵੱਲੋਂ ਕੋਰੀਡੋਰ ਪੂਰੀ ਤਰ੍ਹਾਂ ਤਿਆਰ ਹੈ।  ਉਦਘਾਟਨੀ ਸਮਾਰੋਹ ਵਿੱਚ ਹਿੱਸਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਵੀਰਵਾਰ ਨੂੰ ਕਿਹਾ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਵੀ ਅਧਿਕਾਰਤ ਜੱਥੇ ਦਾ ਹਿੱਸਾ ਹੋਣਗੇ। ਦੱਸ ਦੇਈਏ ਕਿ ਇਹ ਜੱਥਾ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਹੋਵੇਗਾ।

 

 

 


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨੂੰ ਸੂਚੀਬੱਧ ਕਰ ਚੁੱਕਾ ਹੈ। ਇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਉਨ੍ਹਾਂ 575 ਲੋਕਾਂ ਵਿੱਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜੱਥੇ ਦਾ ਹਿੱਸਾ ਹੋਣਗੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ।

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur Corridor inauguration Gurdaspur MP Sunny Deol also be a part of the official jatha