ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਖੋਲ੍ਹੇ ਕਰਤਾਰਪੁਰ ਸਾਹਿਬ ਲਾਂਘਾ, ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ

ਪਾਕਿ ਖੋਲ੍ਹੇ ਕਰਤਾਰਪੁਰ ਸਾਹਿਬ ਲਾਂਘਾ, ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ,

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਕੇਂਦਰ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਪਾਕਿਸਤਾਨ `ਤੇ ਜ਼ੋਰ ਪਾਇਆ ਜਾਵੇ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਉਤਸਵ ਮੌਕੇ ਸਾਰਾ ਸਾਲ ਚੱਲਣ ਵਾਲੇ ਜਸ਼ਨਾਂ ਦੌਰਾਨ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਖੋਲ੍ਹ ਕੇ ਰੱਖੇ, ਤਾਂ ਜੋ ਭਾਰਤੀ ਸ਼ਰਧਾਲੂ ਵੀ ਉਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।


ਸਦਨ `ਚ ਮਾਨਸੂਨ ਸੈਸ਼ਨ ਦੇ ਅੱਜ ਦੂਜੇ ਦਿਨ ਇਸ ਸਬੰਧੀ ਮਤਾ ਮੁੱਖ ਮੰਤਰੀ ਨੇ ਪੇਸ਼ ਕੀਤਾ। ਸਦਨ `ਚ ਮੌਜੂਦ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਉਹ ਲਾਂਘਾ ਖੋਲ੍ਹਣ ਦੀ ਮੰਗ ਕਰਦਿਆਂ ਉਹ ਮਤਾ ਪਾਸ ਕਰ ਦਿੱਤਾ।


ਜਿਸ ਜਗ੍ਹਾ `ਤੇ ਕਰਤਾਰਪੁਰ ਸਾਹਿਬ ਦਾ ਗੁਰਦੁਆਰਾ ਸਾਹਿਬ ਸਥਾਪਤ ਹੈ, ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਦਾ ਸਮਾ ਬਤੀਤ ਕੀਤਾ ਸੀ। ਇਹ ਜਗ੍ਹਾ ਭਾਰਤ ਨਾਲ ਲੱਗਦੀ ਕੌਮਾਂਤਰੀ ਸਰਹੱਦ `ਤੇ ਸਥਾਪਤ ਹੈ। ਉਸ ਜਗ੍ਹਾ ਨੂੰ ਜਿ਼ਲ੍ਹਾ ਗੁਰਦਾਸਪੁਰ `ਚ ਡੇਰਾ ਬਾਬਾ ਨਾਨਕ ਤੋਂ ਸਪੱਸ਼ਟ ਵੇਖਿਆ ਵੀ ਜਾ ਸਕਦਾ ਹੈ।


ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਸੂਚਿਤ ਕੀਤਾ ਕਿ ਉਹ ਪਹਿਲਾਂ ਹੀ ਭਾਰਤ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ ਬਾਰੇ ਲਿਖ ਚੁੱਕੇ ਹਨ ਕਿ ਉਹ ਇਹ ਮਾਮਲਾ ਤੁਰੰਤ ਪਾਕਿਸਤਾਨੀ ਵਿਦੇਸ਼ ਮੰਤਰੀ ਕੋਲ ਉਠਾਉਣ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮੇਂ-ਸਮੇਂ `ਤੇ ਕਈ ਵਾਰ ਭਾਰਤ ਸਰਕਾਰ ਨੂੰ ਬੇਨਤੀ ਕਰ ਚੁੱਕੀ ਹੈ ਕਿ ਇਸ ਮਾਮਲੇ `ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਕਿਉਂਕਿ ਇਹ ਲਾਂਘਾ ਖੁੱਲ੍ਹੇ, ਇਹ ਸਿੱਖ ਕੌਮ ਦੀ ਚਿਰੋਕਣੀ ਇੱਛਾ ਹੈ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur sahib corridoor be opened Pb Assembly passes resolution