ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲਾ : ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਨੂੰ ਲਿਖੀ ਚਿੱਠੀ

ਕਰਤਾਰਪੁਰ ਸਾਹਿਬ ਦੇ ਲਾਂਘੇ  : ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਨੂੰ ਲਿਖੀ ਚਿੱਠੀ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਕੇ ਅਪੀਲ ਕੀਤੀ ਹੈ ਕ ਉਹ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਲਾਂਘੇ ਮਾਮਲੇ `ਚ ਹਰ ਸੰਭਵ ਯਤਨ ਕਰਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਤਿਹਾਸਕ ਧਰਮ ਸਥਾਨ ਤੱਕ ਜਾਣ ਦਾ ਰਾਸਤਾ ਖੋਲ੍ਹਕੇ ਸਕਾਰਾਤਮਕ ਰੁਖ ਪ੍ਰਦਾਸ਼ਤ ਕੀਤਾ ਹੈ। ਜਿ਼ਕਰਯੋਗ ਹੈ ਕਿ ਪੰਜਾਬ ਦੇ ਸਥਾਨਕ ਸਰਕਾਰ, ਸੈਰਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨੇ ਸੱਤ ਸਤੰਬਰ ਨੂੰ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੀ ਸੀਮਾ `ਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਤੱਕ ਜਾਣ ਦੀ ਆਗਿਆ ਦੇਣ ਦਾ ਫੈਸਲਾ ਲਿਆ ਹੈ।

 

ਕੇਂਦਰੀ ਮੰਤਰੀ ਨੇ ਸ਼ਨੀਵਾਰ ਨੂੰ ਲਿਖੇ ਪੱਤਰ `ਚ ਕ੍ਰਿਕਟਰ ਤੋਂ ਰਾਜਨੀਤੀ `ਚ ਆਏ ਸਿੱਧੂ ਨੇ ਕਿਹਾ ਕਿ ਹੁਣ ਮੌਕਾ ਸਾਡਾ ਦਰਵਾਜਾ ਖਟਖਟਾ ਰਿਹਾ ਹੈ। ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਪੁਰਾਣੀ ਮੰਗ ਦੇ ਪ੍ਰਤੀ ਸਕਾਰਾਤਮਕ ਰੁਖ ਅਪਣਾਇਆ ਹੈ। ਸ਼ਰਧਾਲੂਆਂ ਅਤੇ ਅਸੀਂ ਸਭ ਇਸ ਲਈ ਲੰਬੇ ਸਮੇਂ ਤੋਂ ਮੰਗ ਕਰ ਰਹੇ ਸੀ। ਸਿੱਧੂ ਨੇ ਕਿਹਾ ਕਿ ਜਦੋਂ ਉਹ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ `ਚ ਹਿੱਸਾ ਲੈਣ ਲਈ ਪਾਕਿਸਤਾਨ ਗਏ ਸਨ, ਉਦੋਂ ਇਸ ਮਾਮਲੇ `ਚ ਕੁਝ ਸਕਾਰਾਤਮਿਕ ਪ੍ਰਗਤੀ ਹੋਈ।

 

ਉਨ੍ਹਾਂ ਲਿਖਿਆ ਕਿ ਪ੍ਰੰਤੂ ਹੁਣ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਦਾ ਕਹਿਣਾ ਹੈ ਕਿ ਲਾਂਘੇ ਨੂੰ ਖੋਲ੍ਹਿਆ ਜਾਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਲਈ ਵੀਜੇ ਦੀ ਜ਼ਰੂਰਤ ਵੀ ਨਹੀਂ ਹੋਵੇਗੀ। ਹੁਣ ਸਮਾਂ ਆ ਗਿਆ ਹੈ ਕਿ ਭਾਰਤ ਵੀ ਭਾਵਨਾਂਵਾਂ ਨਾਲ ਜੁੜੇ ਇਸ ਮੁੱਦੇ `ਤੇ ਸਕਾਰਾਤਮਕ ਕਦਮ ਚੁੱਕੇ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kartarpur Sahib corridor : Navjot Sidhu writes to External Affairs Minister Sushma