ਅਗਲੀ ਕਹਾਣੀ

ਵੋਟਿੰਗ ਵਾਲੇ ਦਿਨ ਵੋਟਰਾਂ ਲਈ ਲੋੜੀਂਦੇ ਇੰਤਜ਼ਾਮ ਪੱਕੇ ਕੀਤੇ ਜਾਣ: ਡਾ. ਰਾਜੂ

ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ



ਇਸ ਮੌਕੇ ਉਨ੍ਹਾਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਉਣ ਕਿਉਂਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਲਾਇਸੈਂਸੀ ਹਥਿਆਰ ਜੋ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਸੂਬੇ ਭਰ ਵਿੱਚ ਜ਼ਮ੍ਹਾਂ ਹੋ ਚੁੱਕੇ ਹਨ, ਜੋ ਬਾਕੀ ਰਹਿੰਦੇ ਹਨ ਉਨ੍ਹਾਂ ਨੂੰ ਵੀ ਜਮ੍ਹਾਂ ਕਰਵਾਉਣ ਦੇ ਅਮਲ ਨੂੰ ਤੇਜ਼ ਕੀਤਾ ਜਾਵੇ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ



ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਸੂਬੇ ਵਿੱਚ ਸਥਾਪਿਤ ਹੋਣ ਵਾਲੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਡਿਊਟੀ ਨਿਭਾਉਣ ਵਾਲੇ ਪੋਲਿੰਗ ਪਾਰਟੀ ਲਈ ਖਾਣੇ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇ ਕੋਈ ਵੀ ਰਾਜਨੀਤਿਕ ਵਿਅਕਤੀ ਪੋਲਿੰਗ ਪਾਰਟੀ ਨੂੰ ਖਾਣਾ ਉਪਲੱਬਧ ਨਾ ਕਰਵਾਏ



ਡਾ. ਰਾਜੂ ਨੇ ਕਿਹਾ ਕਿ ਚੋਣਾਂ ਨੂੰ ਵੋਟਰ ਪੱਖੀ ਬਣਾਉਣ ਲਈ ਲਏ ਗਏ ਫੈਸਲਿਆਂ ਤਹਿਤ ਵੋਟ ਪਾਉਣ ਲਈ ਆਉਣ ਵਾਲੇ ਵੋਟਰਾਂ ਦੀ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਉਚਿਤ ਪ੍ਰਬੰਧ ਕੀਤਾ ਜਾਵੇ ਇਸਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਵੀ ਸ਼ਰਾਬ ਦੇ ਵੱਡੇ ਗੋਦਾਮ ਹਨ, ਉਨ੍ਹਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਵਾਏ ਜਾਣ ਤਾਂ ਜੋ ਸ਼ਰਾਬ ਦੀ ਮੂਵਮੈਂਟ ਉੱਤੇ ਨਜਰ ਰੱਖੀ ਜਾ ਸਕੇ

 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਵੀ ਯਕੀਨੀ ਬਣਾਵੇ ਕਿ ਕੋਈ ਵੀ ਠੇਕਾ ਤੈਅ ਸਮੇਂ ਤੋਂ ਪਹਿਲਾਂ ਜਾਂ ਬੰਦ ਕਰਨ ਦੇ ਸਮੇਂ ਤੋਂ ਬਾਅਦ ਖੁੱਲਾ ਰੱਖਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਇਸ ਤੋਂ ਇਲਾਵਾ ਜਿੰਨਾਂ ਜ਼ਿਲ੍ਹਿਆਂ ਵਿੱਚ ਦਾਰੂ ਦੀਆਂ ਫੈਕਟਰੀਆਂ ਹਨ, ਉਨ੍ਹਾਂ ਦੀ ਨਿਗਰਾਨੀ ਵੀ ਨਿਰੰਤਰ ਕੀਤੀ ਜਾਵੇ



ਮੁੱਖ ਚੋਣ ਅਫ਼ਸਰ, ਪੰਜਾਬ ਨੇ ਕਿਹਾ ਕਿ ਚੋਣਾਂ ਦੌਰਾਨ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ ਅਤੇ ਹਰੇਕ ਜ਼ਿਲ੍ਹਾ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਰਾਹੀਂ ਲੋੜੀਂਦੇ ਕਦਮ ਪੁੱਟਣ



ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਾਇਸੈਂਸੀ ਹਥਿਆਰਾਂ ਦੀ ਵੱਡੀ ਗਿਣਤੀ ਵਿੱਚ ਜ਼ਮ੍ਹਾਂਬੰਦੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਜਿੰਨਾਂ ਥਾਵਾਂ 'ਤੇ ਜ਼ਮ੍ਹਾਂ ਹੋਏ ਲਾਇਸੈਂਸੀ ਹਥਿਆਰਾਂ ਰੱਖੇ ਗਏ ਹਨ, ਉਨਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਵੇ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Keeping the necessary arrangements for the voters on the day of voting: Dr Raju