ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਕੇਜਰੀਵਾਲ ਦੇ ਪ੍ਰਦੂਸ਼ਣ ਵਿਰੋਧੀ ਪ੍ਰਦਰਸ਼ਨ ਨੂੰ ਦਸਿਆ ਦਿੱਲੀ ਚੋਣ ਸਟੰਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਸਥਿਤ ਪੰਜਾਬ ਭਵਨ ਅੱਗੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਮਹਿਜ਼ ਇਕ ਸਿਆਸੀ ਸਟੰਟ ਹੈ ਜਿਹੜਾ ਕੌਮੀ ਰਾਜਧਾਨੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹਵਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ 'ਤੇ ਕੋਰਾ ਝੂਠ ਬੋਲਦਾ ਹੋਇਆ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਫੈਲੇ ਹਵਾ ਪ੍ਰਦੂਸ਼ਣ ਪਿੱਛੇ ਮੁੱਖ ਕਾਰਨ ਨਿਰੰਤਰ ਨਿਰਮਾਣ ਕਾਰਜ, ਵਿਆਪਕ ਉਦਯੋਗੀਕਰਨ ਤੇ ਸ਼ਹਿਰ ਵਿੱਚ ਆਵਾਜਾਈ ਦਾ ਮਾੜਾ ਪ੍ਰਬੰਧ ਜ਼ਿੰਮੇਵਾਰ ਹੈ।

 

ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਂਦਾ ਹੋਇਆ ਝੂਠ ਬੋਲ ਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀਆਂ ਗਲਤੀਆਂ ਨੂੰ ਛਿਪਾ ਕੇ ਦੂਜਿਆਂ ਉਤੇ ਦੋਸ਼ ਲਾ ਕੇ ਕੇਜਰੀਵਾਲ ਨੇ ਆਪਣੀ ਮਾੜੀ ਲੀਡਰਸ਼ਿਪ ਦਾ ਸਬੂਤ ਦੇ ਦਿੱਤਾ ਹੈ।

 

ਕੇਜਰੀਵਾਲ ਨੂੰ ਬੇਸ਼ਰਮ ਝੂਠ ਬੋਲਣ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜ ਸਾਲ ਦਿੱਲੀ ਵਿੱਚ ਪ੍ਰਦੂਸ਼ਣ ਦੀਆਂ ਸਮੱਸਿਆ ਨੂੰ ਰੋਕਣ ਵਿੱਚ ਫੇਲ੍ਹ ਸਾਬਤ ਹੋਣ ਤੋਂ ਬਾਅਦ ਹੁਣ ਰਾਜਸੀ ਚਾਲਾਂ ਦਾ ਸਹਾਰਾ ਲੈ ਰਿਹਾ ਹੈ। ਹੁਣ ਜਦੋਂ ਦਿੱਲੀ ਵਿੱਚ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ ਤਾਂ ਆਪ ਮੁਖੀ ਨੂੰ ਇਸ ਨਾਜ਼ੁਕ ਮੁੱਦੇ ਦਾ ਖਿਆਲ ਗਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਇਸ ਸਮੱਸਿਆ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਵੱਲੋਂ ਚੁੱਕਿਆ ਇਕ ਵੀ ਕਦਮ ਲੋਕਾਂ ਨੂੰ ਦੱਸਣ।

 

ਕੇਜਰੀਵਾਲ ਦਾ ਇਹ ਦਾਅਵਾ ਕਿ ਦਿੱਲੀ ਦੀ ਭਿਆਨਕ ਸਥਿਤੀ ਲਈ ਗੁਆਢੀ ਰਾਜਾਂ ਵਿੱਚ ਸਾੜੀ ਜਾਂਦੀ ਪਰਾਲੀ ਹੈ, ਕੋਰਾ ਝੂਠ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਜਰੀਵਾਲ ਦੇ ਇਸ ਦਾਅਵੇ ਨੂੰ ਮੰਨ ਵੀ ਲਿਆ ਜਾਵੇ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਪਰਾਲੀ ਸਾੜਨਾ ਹੈ ਤਾਂ ਉਹ ਇਹ ਦੱਸਣ ਕਿ ਕੌਮੀ ਰਾਜਧਾਨੀ ਵਿੱਚ ਦਸੰਬਰ ਤੇ ਜਨਵਰੀ ਮਹੀਨਿਆਂ ਵਿੱਚ ਹਵਾ ਗੁਣਵੱਤਾ ਸੂਚੀ (ਏਅਰ ਕੁਆਲਿਟੀ ਸੂਚੀ, .ਕਿਊ.ਆਈ.) ਖਤਰਨਾਕ ਪੱਧਰ 'ਤੇ ਕਿਉਂ ਫੈਲਿਆ ਹੁੰਦਾ ਹੈ।

 

ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਇਹ ਦੱਸਣ ਕਿ ਪੰਜਾਬ ਵਰਗਾ ਸੂਬਾ ਜਿੱਥੇ ਪਰਾਲੀ ਸਾੜੀ ਜਾਂਦੀ ਹੈ, ਉਥੇ .ਕਿਊ.ਆਈ. ਦਾ ਪੱਧਰ ਦਿੱਲੀ ਵਰਗੇ ਸੂਬੇ ਤੋਂ ਕਿਵੇਂ ਬਿਹਤਰ ਹੁੰਦਾ ਹੈ।

 

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਦੇ ਪੱਧਰ ਵਿੱਚ ਹੋਏ ਅਚਾਨਕ ਵਾਧੇ ਪਿੱਛੇ ਕਾਰਨ ਪਟਾਕੇ ਹਨ ਜਿਸ ਨੂੰ ਰੋਕਣ ਵਿੱਚ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਕੇਜਰੀਵਾਲ ਅਤੇ ਉਸ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਕੌਮੀ ਰਾਜਧਾਨੀ ਵਿੱਚ ਪੀ.ਐਮ. 2.5 ਪਿਛਲੇ ਸਾਲਾਂ ਨਾਲੋਂ ਅਸਲ ਵਿੱਚ ਘੱਟ ਸੀ।

 

ਰਿਪੋਰਟਾਂ ਨੇ ਦੱਸਿਆ ਕਿ ਦਿੱਲੀ ਵਿੱਚ .ਕਿਊ.ਆਈ. ਦਿੱਲੀ ਵਿੱਚ ਦੀਵਾਲੀ ਦੀ ਸ਼ਾਮ 5.30 ਵਜੇ 163 ਮਾਪਿਆ ਗਿਆ ਜੋ ਉਸੇ ਰਾਤ ਪਟਾਕਿਆਂ ਦੇ ਕਾਰਨ 11.30 ਵਜੇ 1005 ਤੱਕ ਪਹੁੰਚ ਗਿਆ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੀ ਕੇਜਰੀਵਾਲ ਇੰਨੇ ਅਗਿਆਨੀ ਹਨ ਕਿ ਉਹ ਇਨ੍ਹਾਂ ਅੰਕੜਿਆਂ ਅਤੇ ਦਿੱਲੀ ਵਿੱਚ ਮੌਜੂਦਾ .ਕਿਊ.ਆਈ. ਪੱਧਰ ਦਾ ਮੁਲਾਂਕਣ ਨਹੀਂ ਕਰ ਸਕਦੇ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਅਜਿਹੇ ਨਾਟਕੀ ਡਰਾਮਿਆਂ ਤੋਂ ਸਹਾਰਾ ਲੈਣ ਤੋਂ ਗੁਰੇਜ਼ ਕਰਨ ਲਈ ਆਖਿਆ ਹੈ।

 

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਪ ਪੰਜਾਬ ਦੇ ਸਿਆਸੀ ਦ੍ਰਿਸ਼ 'ਚੋਂ ਪਹਿਲਾਂ ਹੀ ਪੂਰੀ ਤਰ੍ਹਾਂ ਸਾਫ ਹੋ ਗਈ ਹੈ ਅਤੇ ਹੁਣ ਕੇਜਰੀਵਾਲ ਦੀਆਂ ਅਜਿਹੀਆਂ ਗਲੀ ਮਹੁੱਲਿਆਂ ਦੀਆਂ ਰਾਜਸੀ ਚਾਲਾਂ ਚੱਲਣ ਦੇ ਫੈਸਲੇ ਨੇ ਸਿੱਧ ਕਰ ਦਿੱਤਾ ਹੈ ਕਿ ਉਸ ਨੂੰ ਦਿੱਲੀ ਵਿੱਚ ਵੀ ਆਪਣੀ ਹਾਰ ਸਪੱਸ਼ਟ ਨਜ਼ਰ ਰਹੀ ਹੈ ਜਿਸ ਕਾਰਨ ਉਸ ਨੇ ਸਿਆਸੀ ਡਰਾਮੇ ਕਰਨੇ ਸ਼ੁਰੂ ਕਰ ਦਿੱਤੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal s anti-pollution performance for Delhi election stunt says Captain