ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ਵੱਧ ਰਹੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਮੁੱਖ ਤੌਰ ’ਤੇ ਜ਼ਿੰਮੇਵਾਰ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ। ਪ੍ਰੈਸ ਕਾਨਫਰੰਸ ਕਰਦਿਆਂ ਹੱਥਾਂ ਚ ਕੁਝ ਦਸਤਾਵੇਜ਼ ਫੜ੍ਹੇ ਕੇਜਰੀਵਾਲ ਨੇ ਦੇਸ਼ ਦੀ ਰਾਜਧਾਨੀ ਦੀ ਖਰਾਬ ਹੋ ਰਹੀ ਆਬੋ-ਹਵਾ ਲਈ ਪੰਜਾਬ ਦੇ ਕਿਸਾਨਾਂ ਨੂੰ ਜਿ਼ੰਮੇਵਾਰ ਦੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ਦਿੱਲੀ ਚ ਪ੍ਰਦੂਸ਼ਣ ਦੇ ਵੱਧਦੇ ਪੱਧਰ ਲਈ ਪੰਜਾਬ ਚ ਸਾੜੀ ਜਾ ਰਹੀ ਪਰਾਲੀ ਮੁੱਖ ਤੌਰ ਤੇ ਜਿ਼ੰਮੇਵਾਰ ਹੈ। ਇਸ ਲਈ ਕੇਜਰੀਵਾਲ ਨੇ ਪੰਜਾਬ ਦੇ ਨਾਲ ਹੀ ਹਰਿਆਣਾ ਚ ਪਰਾਲੀ ਸਾੜਣ ਦੀਆਂ ਸੈਟੇਲਾਈਟ ਤਸਵੀਰਾਂ ਦਿਖਾ ਦੇ ਆਪਣੇ ਦਾਅਵੇ ਨੂੰ ਸਹੀ ਕਰਾਰ ਦਿੱਤਾ।

 

 

ਕੇਜਰੀਵਾਲ ਨੇ ਕਿਹਾ ਕਿ ਨਾਸਾ ਦੀਆਂ ਸੈਟੇਲਾਈਟ ਤਸਵੀਰਾਂ ਚ ਇਹ ਸਾਫ ਨਜ਼ਰ ਆ ਰਿਹਾ ਹੈ ਕਿ ਪੰਜਾਬ ਦੇ ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ ਜਿਸ ਕਾਰਨ ਦੇਸ਼ ਦੇ ਕਈ ਸੂਬੇ ਪ੍ਰਭਾਵਿਤ ਹੋ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਇਹ ਸੈਟੇਲਾਈਟ ਤਸਵੀਰਾਂ ਹਨ ਜਿਸ ਚ ਤੁਸੀਂ ਲਾਲ ਧੱਬੇ ਦੇਖ ਸਕਦੇ ਹੋ। ਇਹ ਬਠਿੰਡਾ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਹਿੱਸਿਆਂ ਚ ਪਰਾਲੀ ਸਾੜੀ ਜਾਣ ਦਾ ਸੰਕੇਤ ਹੈ।ਇਸ ਤੋਂ ਜਿ਼ਆਦਾ ਵਿਗਿਆਨਿਕ ਸਬੂਤ ਹੋ ਕੀ ਹੋ ਸਕਦੇ ਹਨ।

 

ਹਰਿਆਣਾ ਨੂੰ ਕਿਨਾਰੇ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦਾ ਪਰਾਲੀ ਸਾੜਣ ਵਾਲਾ ਇੱਕ ਛੋਟਾ ਹਿੱਸਾ ਹੈ ਪਰ ਇਸਦੀ ਭੂਮਿਕਾ ਸੀਮਤ ਹੈ ਜਦਕਿ ਬਾਕੀ ਵਾਧੂ ਹਿੱਸਾ ਪੰਜਾਬ ਦਾ ਹੀ ਹੈ ਜਿਸ ਵਿਚ ਪਰਾਲੀ ਸਾੜੀ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਦੇ ਖਾਤਮੇ ਲਈ ਮਸ਼ੀਨਾਂ ਉਪਲੱਬਧ ਕਰਾਉਣ ਚ ਅਸਫਲ ਹੋਣ ਤੇ ਕੇਜਰੀਵਾਲ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

 

ਪਰਾਲੀ ਸਾੜੇ ਜਾਣ ਕਾਰਨ ਫੈਲ ਰਹੇ ਪ੍ਰਦੂਸ਼ਣ ਕਾਰਨ ਦੇਸ਼ ਦੀ ਖਰਾਬ ਹੋਈ ਹਵਾ ਲਈ ਕੇਂਦਰ ਤੇ ਨਿਸ਼ਾਨਾ ਵਿੰਨ੍ਹਦਿਆਂ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਕੁਝ ਮਹੀਨਿਆਂ ਪਹਿਲਾਂ ਮੈਨੂੰ ਭਰੋਸਾ ਦਿੱਤਾ ਸੀ ਕਿ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾ ਦੀ ਖਰੀਦਦਾਰੀ ਲਈ ਪੰਜਾਬ ਅਤੇ ਹਰਿਆਣਾ ਨੂੰ ਫੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਇਹ ਫੰਡ ਦਿੱਤਾ ਕਿਉਂ ਨਹੀਂ ਗਿਆ ਇਸਦਾ ਜਵਾਬ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੂੰ ਦੇਣਾ ਹੋਵੇਗਾ।

 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ’ਤੇ ਉਨ੍ਹਾਂ ਕਿਹਾ ਕਿ ਬੋਰਡ ਦੇ ਅਧਿਕਾਰੀਆਂ ਦੇ ਬਿਆਨਾਂ ’ਚ ਕੋਈ ਸੱਚਾਈ ਨਹੀਂ ਹੈ ਜਦਕਿ ਬੋਰਡ ਦਾਅਵਾ ਕਰ ਰਿਹਾ ਹੈ ਕਿ ਇਸ ਵਾਰ ਹਵਾ ਦੀ ਰਫਤਾਰ ਘੱਟ ਹੈ, ਜਿਸ ਕਾਰਨ ਪੰਜਾਬ ਤੋਂ ਉਠਣ ਵਾਲਾ ਧੂੰਆਂ ਦਿੱਲੀ ਤੱਕ ਨਹੀਂ ਪਹੁੰਚ ਸਕਦਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਪਰਾਲੀ ਸਾੜੀ ਜਾ ਰਹੀ ਹੈ ਤਾਂ ਧੂੰਆਂ ਕਿੱਥੇ ਜਾ ਰਿਹਾ ਹੈ? ਬੋਰਡ ਕਹਿੰਦਾ ਹੈ ਕਿ ਹਵਾ ਦਾ ਰੁਖ਼ ਰਾਜਸਥਾਨ ਵੱਲ ਹੈ ਤਾਂ ਫਿਰ ਰਾਜਸਥਾਨ ਦਾ ਏਅਰ ਕੁਆਲਿਟੀ ਇੰਡੈਕਸ ਕਿਉਂ ਨਹੀਂ ਖਰਾਬ ਹੋ ਰਿਹਾ?

 

ਕੇਜਰੀਵਾਲ ਨੇ ਉਨ੍ਹਾਂ ਤਰਕਾਂ ਨੂੰ ਵੀ ਖਾਰਿਜ ਕਰ ਦਿੱਤਾ ਕਿ ਦਿੱਲੀ ਦੀ ਹਵਾ ਮਿਆਰ ਦਿੱਲੀ ਦੇ ਆਵਾਜਾਈ ਸਾਧਨਾਂ ਅਤੇ ਉਦਯੋਗਾਂ ਕਾਰਨ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚ ਪ੍ਰਦੂਸ਼ਣ ਦਾ ਕਾਰਨ ਸਿਰਫ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾਣਾ ਹੀ ਹੈ। ਅਜਿਹਾ ਇਸ ਲਈ ਹੈ ਕਿਉਂਕਿ 25 ਅਕਤੂਬਰ ਤੋਂ ਪਹਿਲਾਂ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ ਠੀਕ ਸੀ। ਉਸ ਤੋਂ ਬਾਅਦ ਇਹ ਪੂਰੀ ਤਰ੍ਹਾਂ ਵਿਗੜ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kejriwal told responsible farmers of Punjab for pollution