ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਸਦਨ ਦੇ ਬਾਹਰ ਆਪਣੇ ਸਾਥੀਆਂ ਨਾਲ ਪੰਜਾਬ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕਰਦੇ ਵਿਖਾਈ ਦਿੱਤੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੈਸ਼ਨ ਘੱਟੋ-ਘੱਟ ਇੱਕ ਹਫ਼ਤੇ ਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਸੈਸ਼ਨ ਦੌਰਾਨ ਫ਼ਰੀਦਕੋਟ ਜਿ਼ਲ੍ਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਰਿਪੋਰਟ ਪੇਸ਼ ਹੋਣ ਪਿੱਛੋਂ ਕਾਂਗਰਸ ਤੇ ਅਕਾਲੀ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿਧਾਨ ਸਭਾ ਦਾ ਇਹ ਮਾਨਸੂਨ ਸੈਸ਼ਨ 28 ਅਗਸਤ ਤੱਕ ਚੱਲਣਾ ਹੈ ਪਰ ਸਰਕਾਰੀ ਕੰਮ ਸਿਰਫ਼ ਦੋ ਦਿਨ ਹੀ ਹੋਵੇਗਾ। ਭਲਕੇ ਸਨਿੱਚਰਵਾਰ ਤੇ ਐਤਵਾਰ ਛੁੱਟੀ ਹੋਵੇਗੀ। ਸਰਕਾਰੀ ਕੰਮ ਲਈ ਸਿਰਫ਼ ਸੋਮਵਾਰ ਤੇ ਮੰਗਲਵਾਰ ਦੇ ਦਿਨ ਹੀ ਬਾਕੀ ਰਹਿਣਗੇ।