ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪ ਦੇ ਬਾਗ਼ੀ ਖਹਿਰਾ ਡਟੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ

ਆਪ ਦੇ ਬਾਗ਼ੀ ਖਹਿਰਾ ਡਟੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ

ਆਪ ਦੇ ਬਾਗ਼ੀ ਸੁਖਪਾਲ ਸਿੰਘ ਖਹਿਰਾ ਨੇ ਪਰਾਲੀ ਸਾੜਨ ਦੇ ਮੁੱਦੇ ਦਾ ਕੋਈ ਸਹੀ ਹੱਲ ਨਾ ਨਿਕਲਣ ਤੇ ਕਿਸਾਨਾਂ ਖ਼ਿਲਾਫ਼ ਕਾਰਵਾਈਆਂ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਕਿਸਾਨਾਂ ਸਿਰ 2.56 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਹੈ।

 

ਉਨ੍ਹਾਂ ਨੇ 101 ਕਿਸਾਨਾਂ ਨੂੰ ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਧਮਕਾਏ ਜਾਣ ਉੱਤੇ ਵੀ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਉਹ ਵੀ ਸਾਫ ਸੁਥਰੇ ਵਾਤਾਵਰਣ ਦੇ ਨਾਲ ਖੜ੍ਹੇ ਹਨ ਤੇ ਪਰਾਲੀ ਸਾੜਨ ਦਾ ਸਮਰਥਨ ਨਹੀਂ ਕਰਦੇ, ਪਰ ਕਿਸਾਨਾਂ ਕੋਲ ਕੋਈ ਬਦਲ ਨਹੀਂ ਹੈ ਕਿਉਂਕਿ ਸਰਕਾਰ ਮਸ਼ੀਨਰੀ, ਸਬਸਿਡੀ ਜਾਂ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਵਿਚ ਪੂਰੀ ਤਰਾਂ ਨਾਲ ਅਸਫਲ ਰਹੀ ਹੈ। 

 

ਖਹਿਰਾ ਨੇ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਸਾਜ਼ੋ-ਸਮਾਨ ਦਾ ਪ੍ਰਬੰਧ ਕਰਨ ਲਈ ਇੱਕ ਪੂਰਾ ਸਾਲ ਸੀ ਪਰ ਅਜਿਹਾ ਕਰਨ ਵਿੱਚ ਸਰਕਾਰ ਅਸਫਲ ਰਹੀ। ਪੰਜਾਬ ਦੇ ਕਿਸਾਨ ਪਹਿਲਾਂ ਹੀ ਇੱਕ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹਨ ਅਤੇ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ, ਸਰਕਾਰ ਕਿਸਾਨਾਂ ਤੋਂ ਉਮੀਦ ਕਿਉਂ ਕਰ ਰਹੀ ਹੈ ਕਿ ਉਹ ਆਪਣੀ ਜੇਬ ਵਿੱਚੋਂ 6000 ਰੁਪਏ ਪ੍ਰਤੀ ਏਕੜ ਖਰਚ ਕਰਨਗੇ। ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਮਸ਼ੀਨਰੀ 'ਤੇ ਸਬਸਿਡੀ ਤੇ ਉਪਲਬਧਤਾ ਨੂੰ ਯਕੀਨੀ ਬਣਾਵੇ। ਪਰ ਸਰਕਾਰ ਕਿਸਾਨਾਂ ਸਿਰ ਜ਼ਿੰਮੇਵਾਰੀ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Khaira targets Punjab govt on the issue of stubble burning