ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਪੁਲਿਸ ਤੋਂ ਪੀੜਤਾਂ ਦੇ ਮਾਮਲੇ ਉੱਚ–ਪੱਧਰ ਤੱਕ ਉਠਾਉਣਗੇ ਖਹਿਰਾ

ਪੰਜਾਬ ਪੁਲਿਸ ਤੋਂ ਪੀੜਤਾਂ ਦੇ ਮਾਮਲੇ ਉੱਚ–ਪੱਧਰ ਤੱਕ ਉਠਾਉਣਗੇ ਖਹਿਰਾ

ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਣ ਤੋਂ ਬਾਅਦ ਆਪਣੀ ਨਵੀਂ ‘ਪੰਜਾਬੀ ਏਕਤਾ ਪਾਰਟੀ' ਦਾ ਗਠਨ ਕਰਨ ਤੋਂ ਬਾਅਦ ਸ੍ਰੀ ਸੁਖਪਾਲ ਸਿੰਘ ਖਹਿਰਾ ਅੱਜ ਕੱਲ੍ਹ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰ ਰਹੇ ਹਨ। ਅੱਜ ਸਨਿੱਚਰਵਾਰ ਨੂੰ ਉਹ  ਫ਼ਰੀਦਕੋਟ ਜ਼ਿਲ੍ਹੇ ਦੀ ਜੈਤੋ ਤਹਿਸੀਲ ਲਾਗਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ 'ਚ ਗਏ; ਜਿੱਥੇ ਉਨ੍ਹਾਂ ਪੁਲਿਸ ਤਸ਼ੱਦਦ ਦੇ ਸਤਾਏ ਕੁਝ ਨਿਵਾਸੀਆਂ ਨਾਲ ਗੱਲਬਾਤ ਕੀਤੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

‘ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸ੍ਰੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਦੇ ਨਾਲ–ਨਾਲ ਪੰਜਾਬ ਪੁਲਿਸ ਦੇ ਤਸ਼ੱਦਦ ਦੇ ਸ਼ਿਕਾਰ ਹੋਏ ਪੀੜਤਾਂ ਦੇ ਮਾਮਲੇ ਵੀ ਲੜਨਗੇ। 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਸ੍ਰੀ ਖਹਿਰਾ ਨੇ ਕਿਹਾ ਕਿ ਉਹ ਪਹਿਲਾਂ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਰ ਵੀ ਖੜਕਾਉਣਗੇ। ਪੀੜਤਾਂ ਨੇ ਦਾਅਵਾ ਕੀਤਾ ਕਿ – ‘ਜਸਟਿਸ ਜ਼ੋਰਾ ਸਿੰਘ ਨੇ ਸਿਰਫ਼ ਆਪਣੇ ਸਿਆਸੀ ਲਾਹੇ ਲਈ ਝੂਠ ਬੋਲਿਆ ਹੈ।'

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Khaira will raise issue of victims of Punjab Police